- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ: ਬਲਾਕ ਮਹਿਲ ਕਲਾਂ ਦੀਆਂ ਖੇਡਾਂ ਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਆਗਾਜ਼

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲਕਲਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਕਰਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ 4 ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਸ਼ਹੀਦ ਬੀਬੀ ਕਿਰਨਜੀਤ ਕੌਰ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਵਿਧਾਇਕ ਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਕੁਲਵੰਤ ਸਿੰਘ ਪੰਡੋਰੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇਹ ਖੇਡਾਂ ਸਾਡੇ ਨੌਜਵਾਨਾਂ ਦੇ ਬਹੁ-ਪੱਖੀ ਵਿਕਾਸ ਲਈ ਵਰਦਾਨ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਤੇ ਖੇਡ ਮੈਦਾਨਾਂ ਤੋਂ ਹੀ ਸਾਡੇ ਵੱਡੀ ਗਿਣਤੀ ਨੌਜਵਾਨ ਕੌਮਾਂਤਰੀ ਪੱਧਰ ਤੱਕ ਪੁੱਜਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੱਲ੍ਹ ਬਠਿੰਡਾ ਤੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ’ਚ ਰਾਜ ਪੱਧਰ ਉੱਤੇ ਸੋਨ ਤਗਮਾ ਜੇਤੂ ਨੂੰ 10 ਹਜਾਰ, ਚਾਂਦੀ ਦਾ ਤਗਮਾ ਜੇਤੂ ਨੂੰ 7 ਹਜ਼ਾਰ ਤੇ ਕਾਂਸੀ ਤਗਮਾ ਜੇਤੂ ਨੂੰ 5 ਹਜ਼ਾਰ ਰੁਪਏ ਮਿਲਣਗੇ ਤੇ ਸਰਕਾਰ ਵੱਲੋਂ ਕੁੱਲ 12.50 ਕਰੋੜ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ 7 ਤੇ 8 ਸਤੰਬਰ ਨੂੰ ਹੋਣਗੇ। ਇਸ ਮੌਕੇ ਖੇਡ ਵਿਭਾਗ ਤੋਂ ਕੋਚ ਗੁਰਵਿੰਦਰ ਕੌਰ, ਕੋਚ ਜਸਪ੍ਰੀਤ ਸਿੰਘ ਤੇ ਹੋਰ ਕੋਚ ਮੌਜੂਦ ਸਨ।