- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੇ ਸਰਕਾਰ

ਜਸਵੀਰ ਸਿੰਘ ਵਜੀਦਕੇ,ਪੰਜਾਬੀ ਜਾਗਰਣ, ਮਹਿਲ ਕਲਾਂ : ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਲਈ ਐਸਐਮਓ ਮਹਿਲ ਕਲਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਦੀ ਸੂਬਾ ਪ੍ਰਧਾਨ ਰਾਣੋ, ਸੂਬਾ ਚੇਅਰਪਰਸਨ ਸੁਖਵਿੰਦਰ ਕੌਰ ਤੇ ਸੂਬਾ ਜਨਰਲ ਸਕੱਤਰ ਲਖਵਿੰਦਰ ਕੌਰ ਨੇ ਕਿਹਾ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਸਿਹਤ ਵਿਭਾਗ ਦੀਆਂ ਜ਼ਮੀਨੀ ਪੱਧਰ ਦੀਆਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਘੱਟੋ-ਘੱਟ ਉਜ਼ਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ, ਕੱਟੇ ਹੋਏ ਇਨਸੈਂਟਿਵ ਮੁੜ ਬਹਾਲ ਕਰਕੇ ਇਨਸੈਂਟਿਵਾਂ ’ਚ ਵਾਧਾ ਕੀਤਾ ਜਾਵੇ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਹਾਜ਼ਰੀ ਰਜਿਸਟਰ ਲਗਾ ਕੇ ਹਾਜ਼ਰੀ,7 ਆਸ਼ਾ ਵਰਕਰਾਂ ਪਿੱਛੇ ਇੱਕ ਆਸ਼ਾ ਫੈਸਿਲੀਟੇਟਰ ,ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਦੀ ਮੰਗ ਨੂੰ ਅਮਲੀ ਰੂਪ ਦਿੱਤਾ ਜਾਵੇ। ਇਸ ਮੌਕੇ ਮਹਿਲ ਕਲਾਂ ਦੀ ਪ੍ਰਧਾਨ ਸਿਮਰਜੀਤ ਕੌਰ, ਸਵਰਨਜੀਤ ਕੌਰ ਆਸ਼ਾ ਵਰਕਰ, ਜਲਵਿੰਦਰ ਕੌਰ ਆਸ਼ਾ ਵਰਕਰ, ਮਨਜੀਤ ਕੌਰ ਆਸ਼ਾ ਵਰਕਰ, ਪਰਮਜੀਤ ਕੌਰ ਆਸ਼ਾ ਵਰਕਰ, ਮਨਜਿੰਦਰ ਕੌਰ (ਗਹਿਲ) ਖ਼ਜ਼ਾਨਚੀ ਅਤੇ ਅਮਰਜੀਤ ਕੌਰ ਆਸ਼ਾ ਵਰਕਰ ਨੇ ਵੀ ਸਰਕਾਰ ਤੋਂ ਇਨ੍ਹਾਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ।ਯੂਨੀਅਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਸਿਹਤ ਵਿਭਾਗ ’ਚ ਜ਼ਮੀਨੀ ਪੱਧਰ ’ਤੇ ਸੇਵਾਵਾਂ ਨਿਭਾਅ ਰਹੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਬਣਦਾ ਮਾਣ-ਸਨਮਾਨ ਅਤੇ ਹੱਕ ਮਿਲ ਸਕੇ।