8 ਨੂੰ ਮਨਿਸਟੀਰੀਅਲ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ 8 ਨੂੰ ਮਨਿਸਟੀਰੀਅਲ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇਗੀ
Publish Date: Mon, 07 Sep 2026 04:44 PM (IST)
Updated Date: Tue, 08 Sep 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸ਼ਹਿਰੀ ਤੇ ਦਿਹਾਤੀ ਮੰਡਲ ਬਰਨਾਲਾ ਦੀ ਮੀਟਿੰਗ ਸਾਥੀ ਬੂਟਾ ਸਿੰਘ ਛੰਨਾ ਦੀ ਪ੍ਰਧਾਨਗੀ ਹੇਠ ਧਨੌਲਾ ਰੋਡ ਸਥਿਤ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਵਿਛੜੇ ਸਾਥੀਆਂ ਗੁਰਚਰਨ ਸਿੰਘ, ਅਜਮੇਰ ਸਿੰਘ ਤੇ ਗੁਰਨਾਮ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦੇਣ ਨਾਲ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਸਿੰਦਰ ਧੌਲਾ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਮੋਹਣ ਸਿੰਘ ਛੰਨਾਂ ਤੇ ਗੌਰੀ ਸ਼ੰਕਰ ਨੇ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਸਬੰਧੀ ਸੁਪਰੀਮ ਕੋਰਟ ’ਚ ਅਪੀਲ ਦਾਇਰ ਕਰਨ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ 18 ਫ਼ੀਸਦੀ ਡੀਏ, 1-1-2016 ਤੋਂ ਪੈਨਸ਼ਨ ਲਈ 2.59 ਦੇ ਫੈਕਟਰ ਨੂੰ ਲਾਗੂ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕਰਨਾ ਮੁੱਖ ਮੰਗਾਂ ਹਨ। ਉਨ੍ਹਾਂ ਐਲਾਨ ਕੀਤਾ ਕਿ 8 ਸਤੰਬਰ ਨੂੰ ਮਨਿਸਟੀਰੀਅਲ ਕਾਮਿਆਂ ਦੀ ਹੜਤਾਲ ਦੀ ਹਮਾਇਤ ਕੀਤੀ ਜਾਵੇਗੀ ਤੇ 12-13 ਸਤੰਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਵੱਲ ਕੀਤੇ ਜਾਣ ਵਾਲੇ ਮਾਰਚਾਂ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ।