ਮਨਿਸਟੀਰੀਅਲ ਕਾਮਿਆਂ ਨੇ ਕਲਮ ਛੋੜ ਹੜਤਾਲ ਕਰਕੇ ਕੰਮ ਠੱਪ ਕੀਤਾ ਮਨਿਸਟੀਰੀਅਲ ਕਾਮਿਆਂ ਨੇ ਕਲਮ ਛੋੜ ਹੜਤਾਲ ਕਰਕੇ ਕੰਮ ਠੱਪ ਕੀਤਾ
Publish Date: Tue, 08 Sep 2026 04:03 PM (IST)
Updated Date: Wed, 09 Sep 2026 04:02 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : 27 ਅਗਸਤ 2026 ਦੇ ਪੰਜਾਬ ਮਹਾਂਬੰਦ ਤੋਂ ਬਾਅਦ ਵੀ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਲਗਾਤਾਰ ਦਰਕਿਨਾਰ ਕੀਤੇ ਜਾਣ ਦੇ ਰੋਸ ਵਜੋਂ ਮਨਿਸਟੀਰੀਅਲ ਕਾਮਿਆਂ ਨੇ ਮੁੜ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਸਰਕਾਰ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਸਬੰਧੀ ਜਾਰੀ ਪੱਤਰ ਵਾਪਸ ਨਾ ਲਏ ਜਾਣ ’ਤੇ ਸਾਂਝੀ ਤਾਲਮੇਲ ਕਮੇਟੀ ਨੇ 7 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ। ਮੰਗਾਂ ਨਾ ਮੰਨੇ ਜਾਣ ਕਾਰਨ ਅੱਜ ਪੰਜਾਬ ਸਿਵਲ ਸਕੱਤਰੇਤ, ਡਾਇਰੈਕਟੋਰੇਟਾਂ ਅਤੇ ਪੰਜਾਬ ਭਰ ਦੇ ਮਨਿਸਟੀਰੀਅਲ ਕਾਮੇ ਕਲਮ ਛੋੜ, ਕੰਪਿਊਟਰ ਬੰਦ ਹੜਤਾਲ ’ਤੇ ਰਹੇ। ਜ਼ਿਲ੍ਹਾ ਬਰਨਾਲਾ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਡੀਏਸੀ ਦੇ ਸਾਹਮਣੇ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸ਼ਰਮਾ ਤੇ ਨਿਰਮਲਜੀਤ ਸਿੰਘ ਚਾਨੇ ਨੇ ਸੰਬੋਧਨ ਕੀਤਾ। ਇਸ ਮੌਕੇ ਗੁਰਮੀਤ ਸਿੰਘ ਸੁਖਪੁਰਾ, ਜਗਤਾਰ ਸਿੰਘ ਜਗੀਰਾ, ਮੋਹਨ ਸਿੰਘ ਛੰਨਾ, ਦਰਸ਼ਨ ਸਿੰਘ, ਮੋਹਣ ਸਿੰਘ, ਦਰਸ਼ਨ ਚੀਮਾ, ਗਮਦੂਰ ਸਿੰਘ, ਬਲਵਿੰਦਰ ਸਿੰਘ ਪੰਜਾਬ ਪੁਲਿਸ, ਬਲਵਿੰਦਰ ਸਿੰਘ ਪ੍ਰਭੂ ਡੀਟੀਐਫ, ਗੁਰਪ੍ਰੀਤ ਸਿੰਘ ਭੋਤਨਾ ਐਸੋਸੀਏਟ ਟੀਚਰ, ਕੇਵਲ ਸਿੰਘ ਬੀਐਡ ਫਰੰਟ, ਰੇਸ਼ਮ ਸਿੰਘ ਰਿਟਾਇਰਡ ਸੁਪਰਡੰਟ ਡੀਸੀ ਆਫਿਸ, ਜਗਵੰਤ ਸਿੰਘ ਪੈਨਸ਼ਨ ਆਗੂ, ਸੁਖਜੰਟ ਸਿੰਘ ਪੀਐਸਪੀਸੀਐਲ, ਸ਼ਿਵਰਾਜ ਸਿੰਘ, ਰਜਿੰਦਰ ਸਿੰਘ ਕਾਨੂੰਗੋ ਐਸੋਸੀਏਸ਼ਨ ਅਤੇ ਗੁਰਵਿੰਦਰ ਸਿੰਘ ਡੀਸੀ ਦਫਤਰ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਸੰਘਰਸ਼ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ। 13 ਸਤੰਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਨਾਮ ਸਥਿਤ ਘਰ ਦੇ ਘਿਰਾਓ ’ਚ ਵੱਡੀ ਗਿਣਤੀ ’ਚ ਸਾਥੀ ਭਾਗ ਲੈਣਗੇ।