- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਦੋਸਤ ਕਾਬੂ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ: ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ |ਚ ਉਸਦੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਨੂੰ ਕਾਬੂ ਕਰਨ |ਚ ਸਫਲਤਾ ਹਾਸਿਲ ਕੀਤੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀ ਤਪਾ ਸਿਟੀ ਪੁਲਿਸ ਵੱਲੋਂ ਢਿਲਵਾਂ ਰੋਡ ਨੇੜੇ ਗੰਦੇ ਨਾਲੇ ਦੇ ਕਿਨਾਰੇ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ, ਜਿਸਦੀ ਪਛਾਣ ਵਰੁਣ ਕੁਮਾਰ ਵਜੋਂ ਹੋਈ ਸੀ, ਜਿਸ ਤੇ ਪੁਲਿਸ ਨੇ ਮ੍ਰਿਤਕ ਦੇ ਪਿਤਾ ਬੌਬੀ ਪੁੱਤਰ ਮਦਨ ਲਾਲ ਵੱਲੋਂ ਦਿੱਤੇ ਬਿਆਨਾਂ ਦੇ ਅਧਾਰ ਤੇ ਜਸਪਾਲ ਰਾਮ ਉਰਫ ਜੱਸਾ ਪੁੱਤਰ ਨੰਦ ਲਾਲ ਵਾਸੀ ਬਾਜੀਗਰ ਬਸਤੀ ਤਪਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਦੌਰਾਨੇ ਤਫਤੀਸ਼ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਮ੍ਰਿਤਕ ਦੇ ਦੋਸਤ ਜਸਪਾਲ ਰਾਮ ਉਰਫ ਜੱਸਾ ਪੁੱਤਰ ਨੰਦ ਲਾਲ ਵਾਸੀ ਬਾਜੀਗਰ ਬਸਤੀ ਤਪਾ ਨੂੰ ਮਾਤਾ ਦਾਤੀ ਰੋਡ ਤਪਾ ਤੋਂ ਗ੍ਰਿਫਤਾਰ ਕੀਤਾ ਤੇ ਮਾਣਯੋਗ ਅਦਾਲਤ ’ਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਜਦ ਪੁਲਿਸ ਨੇ ਮੁਲਜ਼ਮ ਪਾਸੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਹ ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਅੰਬਰਸਰ ਬਸਤੀ ਤਪਾ ਪਾਸੋਂ ਨਸ਼ਾ ਲੈ ਕੇ ਆਉਂਦਾ ਸੀ। ਜਿਸ ਤੇ ਪੁਲਿਸ ਨੇ ਮੁਲਜ਼ਮ ਜੱਸਾ ਸਿੰਘ ਵੱਲੋਂ ਦਿੱਤੇ ਗਏ ਬਿਆਨਾਂ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਉਰਫ ਮਨੀ ਨੂੰ ਵੀ ਕਾਬੂ ਕਰਕੇ ਇਸੇ ਮਾਮਲੇ 'ਚ ਨਾਮਜ਼ਦ ਕੀਤਾ। ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਉਰਫ ਮਨੀ ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਅੱਧੀ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਮੁੱਖ ਮੁਨਸ਼ੀ ਮੈਡਮ ਜਸਵੀਰ ਕੌਰ, ਸਿਪਾਹੀ ਗੁਰਮੇਲ ਸਿੰਘ ਆਦਿ ਮੌਜੂਦ ਸਨ।