- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਪਸ਼ਨ: ਭਦੌੜ ਕਾਲਜ ਦੀ ਪੰਜ-ਆਬ ਪੰਜਾਬੀ ਸਾਹਿਤ ਸਭਾ ਵੱਲੋਂ ਅੰਮ੍ਰਿਤਾ ਪ੍ਰੀਤਮ ਨੂੰ ਸਮਰਪਿਤ ਕੰਧ ਪੱਤ੍ਰਿਕਾ ਪ੍ਰਕਾਸ਼ਿਤ ਕਰਦੇ ਹੋਏ।

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ,
ਭਦੌੜ : ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਹੈ। ਇਸ ਕਾਲਜ ਵਿਖੇ ਬੀਤੇ ਦਿਨੀਂ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸਥਾਪਿਤ ‘ਪੰਜ-ਆਬ ਪੰਜਾਬੀ ਸਹਿਤ ਸਭਾ’ ਵੱਲੋਂ ਇੱਕ ਵਿਸ਼ੇਸ਼ ਕੰਧ ਪੱਤ੍ਰਿਕਾ ਪ੍ਰਕਾਸ਼ਿਤ ਕੀਤੀ ਗਈ। ਇਸ ’ਚ ਵਿਦਿਆਰਥੀਆਂ ਵੱਲੋਂ ਪੰਜਾਬੀ ਦੀ ਸ਼੍ਰੋਮਣੀ ਕਵਿਤਰੀ ਅੰਮ੍ਰਿਤਾ ਪ੍ਰੀਤਮ ਦੀਆਂ ਰਚਨਾਵਾਂ ਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਅਹਿਮ ਜਾਣਕਾਰੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਇੱਕ ਪੱਤ੍ਰਿਕਾ ਦੁਆਰਾ ਸਾਂਝਾ ਕੀਤਾ ਗਿਆ। ਇਸ ਕੰਧ ਪੱਤ੍ਰਿਕਾ ’ਚ ਵਿਦਿਆਰਥੀਆਂ ਨੇ ਆਪਣੀ ਹੱਥ-ਲਿਖਤ ਤੇ ਰੰਗਦਾਰ ਚਾਰਟਾਂ ਦੀ ਵਰਤੋਂ ਕਰਦਿਆਂ ਅੰਮ੍ਰਿਤਾ ਪ੍ਰੀਤਮ ਦੀਆਂ ਪ੍ਰਸਿੱਧ ਰਚਨਾਵਾਂ ਜਿਵੇਂ ‘ਚਾਨਣ ਦੀ ਫੁਲਕਾਰੀ’, ‘ਅੱਜ ਆਖਾਂ ਵਾਰਿਸ ਸ਼ਾਹ ਨੂੰ’, ‘ਪਿੰਜਰ’, ‘ਸੁਨੇਹੇ’ ਅਤੇ ਉਨ੍ਹਾਂ ਦੀ ਸਵੈ-ਜੀਵਨੀ ‘ਰਸੀਦੀ ਟਿਕਟ’ ਦੇ ਕੁਝ ਅੰਸ਼ ਬਾਖ਼ੂਬੀ ਪੇਸ਼ ਕੀਤੇ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਪੰਜਾਬੀ ਵਿਭਾਗ ਦਾ ਬਹੁਤ ਵਧੀਆ ਕਾਰਜ ਹੈ, ਜੋ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਦਾ ਹੈ।