- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਨਿੰਦਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਲੁਧਿਆਣਾ ਵਿਖੇ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਸਾਹਿਬ ਜੀ ਦੇ ਬੁੱਤ ਦੀ ਬੇਅਦਬੀ ਕਰਨਾ ਬਹੁਤ ਹੀ ਨਿੰਦਣਯੋਗ ਹੈ। ਬਾਬਾ ਸਾਹਿਬ ਸੰਵਿਧਾਨ ਨਿਰਮਾਤਾ ਪੂਜਣਯੋਗ ਵਿਅਕਤੀ ਸਨ। ਜਿਨ੍ਹਾਂ ਸੰਵਿਧਆਨ ’ਚ ਬਰਾਬਰਤਾ, ਔਰਤਾਂ ਨੂੰ ਮਾਨ ਸਨਮਾਨ ਦਿੱਤਾ, ਅਜਿਹੇ ਵਿਅਕਤੀ ਦੇ ਬੁੱਤ ਨਾਲ ਛੇੜਛਾੜ ਬੇਅਦਬੀ ਕਰਨ ਦੀ ਗੁਰਤੇਜ ਸਿੰਘ ਖੁੱਡੀਕਲਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਸ਼੍ਰੋਮਣੀ ਅਕਾਲ ਦਲ ਨੇ ਕਰੜੇ ਸ਼ਬਦਾਂ ’ਚ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੈ। ਜੋ ਸਾਰੇ ਦਫਤਰਾਂ ’ਚ ਤਸਵੀਰ ਲਾਉਣ ਤੱਕ ਹੀ ਸੀਮਤ ਰਹੀ, ਜੋ ਪੂਰੀ ਸੁਰਖਿਆ ਨਹੀਂ ਕਰ ਰਹੀਂ ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਖੁੱਡੀ ਕਲਾ ਜ਼ਿਲ੍ਹਾ ਪ੍ਰਧਾਨ ਐਸੀ ਵਿੰਗ ਨੇ ਸਰਕਾਰ ਤੋਂ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਦਿੱਤੀ ਜਾਵੇ। ਇਸ ਮੌਕੇ ਕਰਨੈਲ ਸਿੰਘ ਪੇਟਰ, ਮਾਸਟਰ ਜਗਦੇਵ ਸਿੰਘ, ਸੁਰਜੀਤ ਸਿੰਘ, ਭਿੰਦਰ ਸਿੰਘ ਪੰਚ, ਮੁਕੰਦ ਸਿੰਘ ਪੰਚ, ਸੁਖਵਿੰਦਰ ਸਿੰਘ ਫੌਜੀ, ਸੁਖਦੇਵ ਸਿੰਘ ਮਿਸਤਰੀ, ਮੁਕੰਦ ਸਿੰਘ ਪੰਚ, ਸੁਖਵਿੰਦਰ ਸਿੰਘ ਟੀਟੂ, ਅਵਤਾਰ ਸਿੰਘ, ਗੁਰਮੀਤ ਸਿੰਘ ਮਿਸਤਰੀ, ਨਿਰਮਲ ਸਿੰਘ, ਹਰਵਿੰਦਰ ਸਿੰਘ, ਲਾਭ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ ਆਦਿ ਹਾਜਰ ਸਨ।