ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ
Publish Date: Thu, 10 Sep 2026 05:04 PM (IST)
Updated Date: Fri, 11 Sep 2026 04:05 AM (IST)
ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ : ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਮਹਾਨ ਸਿੱਖਿਆ ਸ਼ਾਸਤਰੀ ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸਮਰਪਿਤ ਅਧਿਆਪਕ ਦਿਵਸ ਬੜੇ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਸੁਖਵੀਰ ਕੌਰ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਸਟਾਫ਼ ਵੱਲੋਂ ਡਾ. ਰਾਧਾਕ੍ਰਿਸ਼ਨਨ ਜੀ ਦੇ ਜੀਵਨ ਤੇ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਸੁਖਵੀਰ ਕੌਰ ਧਾਲੀਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਅਧਿਆਪਕਾਂ ਦੀਆਂ ਸਿੱਖਿਆ ਦੇ ਖੇਤਰ ’ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ’ਚ ਉਨ੍ਹਾਂ ਦੇ ਯੋਗਦਾਨ ਨੂੰ ਸਲਾਮ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ’ਚ ਵੱਖ-ਵੱਖ ਸੱਭਿਆਚਾਰਕ ਤੇ ਮਨੋਰੰਜਕ ਗਤੀਵਿਧੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਵੱਲੋਂ ਸਕੂਲ ਦੇ ਅਧਿਆਪਕ ਪਰਮਜੀਤ ਸਿੰਘ, ਹਿਸਾਬ ਅਧਿਆਪਕ, ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਤੇ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਸਮਰਪਣ ਲਈ ‘ਬੈਸਟ ਅਧਿਆਪਕ’ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸਨਮਾਨ-ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸੁਖਵੀਰ ਕੌਰ ਧਾਲੀਵਾਲ ਨੇ ਕਿਹਾ ਕਿ ਅਧਿਆਪਕ ਸਮਾਜ ਅਤੇ ਦੇਸ਼ ਦੇ ਨਿਰਮਾਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।