- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਈਐਸ ਸਕੂਲ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਵਾਈਐਸ ਪਬਲਿਕ ਸਕੂਲ, ਜਿਸਨੂੰ ਭਾਰਤ ਦੇ ਟੌਪ 50 ਸਕੂਲਾਂ ’ਚ ਮਾਨਤਾ ਪ੍ਰਾਪਤ ਹੈ, ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਨਾਲ ਸੰਬੰਧਿਤ ਪਵਿੱਤਰ ਤਿਉਹਾਰ ਜਨਮ ਅਸ਼ਟਮੀ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੇ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਉੱਚੇ ਨੈਤਿਕ ਮੁੱਲਾਂ ਦੀ ਸੁੰਦਰ ਝਲਕ ਪੇਸ਼ ਕੀਤੀ। ਇਸ ਮੌਕੇ ਸਕੂਲ ’ਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ। ਜਿਸ ’ਚ ਨਰਸਰੀ ਤੋਂ ਲੈ ਕੇ ਕਲਾਸ 5 ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਨੰਨ੍ਹੇ-ਮੁੰਨੇ ਵਿਦਿਆਰਥੀ ਸੁੰਦਰ ਰਾਧਾ-ਕ੍ਰਿਸ਼ਨ ਦੇ ਰੂਪ ਵਿੱਚ ਸਜ ਕੇ ਸਕੂਲ ਪਹੁੰਚੇ, ਜਿਸ ਨਾਲ ਪੂਰਾ ਸਕੂਲ ਕੈਂਪਸ ਤਿਉਹਾਰ ਦੇ ਰੰਗ ’ਚ ਰੰਗਿਆ ਨਜ਼ਰ ਆਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਮਨਮੋਹਕ ਡਾਂਸ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਇਸ ਪੇਸ਼ਕਾਰੀ ਰਾਹੀਂ ਜਨਮਾਸ਼ਟਮੀ ਦੀ ਖੁਸ਼ੀ ਅਤੇ ਭਗਤੀ ਭਾਵਨਾ ਨੂੰ ਖੂਬਸੂਰਤੀ ਨਾਲ ਦਰਸਾਇਆ ਗਿਆ। ਮੌਕੇ ਸਕੂਲ ਦੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਜਨਮਾਸ਼ਟਮੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿੱਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਦੇ ਜੀਵਨ ਤੋਂ ਪਿਆਰ, ਦਇਆ, ਕਰੁਣਾ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਗਮ ਨੂੰ ਸਫਲ ਤੇ ਯਾਦਗਾਰ ਬਣਾਉਣ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਜਨਮਾਸ਼ਟਮੀ ਸਮਾਗਮ ਦਾ ਸਮਾਪਨ ਖੁਸ਼ੀ, ਉਤਸ਼ਾਹ ਅਤੇ ਭਗਤੀ ਭਾਵਨਾ ਨਾਲ ਹੋਇਆ। ਇਸ ਸਮਾਗਮ ਨੇ ਵਿਦਿਆਰਥੀਆਂ ਦੇ ਮਨਾਂ ’ਚ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਪ੍ਰਤੀ ਸਤਿਕਾਰ, ਮਾਣ ਅਤੇ ਜੁੜਾਅ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।