- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁੰਨਸਾਨ ਬੇਅਬਾਦ ਤੇ ਖਾਲੀ ਜਗ੍ਹਾ ਉੱਪਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਇਆ ਸਰਚ ਅਭਿਆਨ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਪੰਜਾਬ ਸਰਕਾਰ ਦੇ ਅਹਿਮ ਪ੍ਰੋਜੈਕਟ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਵੱਲੋਂ ਆਰੰਭੇ ਨਸ਼ਾ ਮੁਕਤ ਸਮਾਜ ਬਣਾਉਣ ਲਈ ਤਪਾ ਮੰਡੀ ਵਿਖੇ ਕਾਸੋ ਆਪਰੇਸ਼ਨ ਤਹਿਤ ਨਸ਼ਿਆਂ ਵਿਰੁੱਧ ਸਰਚ ਮੁਹਿੰਮ ਕੀਤੀ ਗਈ ਨਸ਼ਾ ਇੱਕ ਅਜਿਹਾ ਜਹਿਰ ਜੋ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ। ਜਿਸ ਲਈ ਨਸ਼ਿਆਂ ਦਾ ਲੱਕ ਤੋੜਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਵਿਰੁੱਧ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਤਪਾ ਸ਼ਹਿਰ ਦੀਆਂ ਬੇਅਬਾਦ ਥਾਵਾਂ, ਖਾਲੀ ਪਲਾਟਾਂ ’ਚ ਸਰਚ ਅਭਿਆਨ ਚਲਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਪੁਲਿਸ ਨੇ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ’ਚ ਪੁਲਿਸ ਨੇ ਖ਼ਾਲੀ ਪਲਾਟਾਂ, ਸੁੰਨਸਾਨ ਥਾਵਾਂ ਦੀ ਬਰੀਕੀ ਨਾਲ ਸਰਚ ਕੀਤੀ, ਜਿਥੇ ਨਸ਼ੇੜੀ ਆਮ ਤੌਰ ‘ਤੇ ਲੁਕ-ਛਿਪ ਕੇ ਨਸ਼ਾ ਕਰਦੇ ਜਾਂ ਨਸ਼ੇ ਦੀ ਸਪਲਾਈ ਕਰਦੇ ਹਨ। ਇਸ ਸਰਚ ਦੌਰਾਨ ਪੁਲਿਸ ਵੱਲੋਂ ਜੇਸੀਬੀ ਮਸ਼ੀਨ ਨਾਲ ਢਿਲਵਾਂ ਰੋਡ ਤੇ ਸਥਿਤ ਇੱਕ ਖਾਲੀ ਪਏ ਪਲਾਟ 'ਚ ਕਮਰਾ ਵੀ ਢੁਹਾਇਆ ਗਿਆ। ਉਪ ਕਪਤਾਨ ਪੁਲਿਸ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਪੁਲਿਸ ਦੇ ਮੁਖੀ ਦੇ ਹੁਕਮਾਂ ਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਪਿੰਡਾਂ ਤੇ ਸ਼ਹਿਰਾਂ ਦੀਆਂ ਉਨ੍ਹਾਂ ਥਾਵਾਂ ’ਤੇ ਨਜ਼ਰ ਰੱਖਣਾ ਹੈ ਜਿਥੇ ਨਸ਼ਾ ਤਸਕਰ ਅਕਸਰ ਆਪਣਾ ਧੰਦਾ ਚਲਾਉਂਦੇ ਹਨ।ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਅਭਿਆਨ ਆਉਂਦੇ ਦਿਨਾਂ ’ਚ ਹੋਰ ਵੀ ਸਖ਼ਤੀ ਨਾਲ ਜਾਰੀ ਰਹਿਣਗੇ। ਉਨ੍ਹਾਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਖ਼ਾਸ ਤੌਰ ’ਤੇ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ, ਖ਼ਰੀਦਦਾ, ਰੱਖਦਾ ਜਾਂ ਵਰਤਦਾ ਫੜ੍ਹਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਐਸਪੀ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ 1 ਜਨਵਰੀ ਤੋਂ ਲੈ ਕੇ ਸਬ ਡਵੀਜ਼ਨ ਅੰਦਰ ਹੁਣ ਤੱਕ 113 ਮੁਕਦਮੇ ਦਰਜ ਕਰਕੇ 325 ਦੇ ਕਰੀਬ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਜਿਸ ਤਹਿਤ ਪੁਲਿਸ ਨੇ 8560 ਨਸ਼ੀਲੀਆਂ ਗੋਲੀਆਂ, 1 ਲੱਖ 12 ਹਜਾਰ ਦੇ ਕਰੀਬ ਕੈਪਸੂਲ, 5 ਕਿਲੋ ਭੁੱਕੀ ਅਤੇ ਡੇਢ ਕਿਲੋ ਦੇ ਕਰੀਬ ਚਿੱਟਾ ਦੀ ਰਿਕਵਰੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਹੈ। ਜਿੰਨੀ ਜਲਦੀ ਲੋਕ ਸੁਚੇਤ ਹੋਣਗੇ ਤਾਂ ਉਹ ਆਪਣੇ ਪਰਿਵਾਰ ਅਤੇ ਸਮਾਜ ਨੂੰ ਇਸ ਕੈਂਸਰ ਰੂਪੀ ਨਾਮੁਰਾਦ ਬਿਮਾਰੀ ਤੋਂ ਬਚਾ ਸਕਣਗੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿ ਜੇਕਰ ਕੋਈ ਵਿਅਕਤੀ ਸਬੰਧਤ ਇਲਾਕੇ ’ਚ ਨਸ਼ਾ ਵੇਚਣ ਦਾ ਕਾਰੋਬਾਰ ਕਰਦਾ ਹੈ ਤਾਂ ਉਹ ਸਬੰਧਤ ਥਾਣੇ ਨੂੰ ਜਾਣਕਾਰੀ ਜ਼ਰੂਰ ਦੇਣ ਸਹਿਯੋਗ ਕਰਨ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਨਸ਼ਾ ਵੇਚਣ ਤੇ ਮਾੜੇ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ, ਗੈਰ ਸਮਾਜਿਕ ਅਨਸਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਮਨ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਮਾੜੇ ਅਨਸਰਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਥਾਣਾ ਮੁਖੀ ਤਪਾ ਅਮਰੀਕ ਸਿੰਘ ਗਰੇਵਾਲ, ਥਾਣਾ ਮੁਖੀ ਭਦੌੜ ਹਰਸਿਮਰਨਜੀਤ ਸਿੰਘ, ਥਾਣਾ ਮੁਖੀ ਸ਼ਹਿਣਾ ਰੇਨੂੰ ਪਰੋਚਾ, ਥਾਣਾ ਮੁਖੀ ਗੁਰਮੰਦਰ ਸਿੰਘ ਰੂੜੇਕੇ ਕਲਾਂ ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ, ਸਹਾਇਕ ਥਾਣੇਦਾਰ ਮੁਕੇਸ਼ ਕੁਮਾਰ, ਸਹਾਇਕ ਥਾਣੇਦਾਰ ਜਗਪਾਲ ਸਿੰਘ, ਸਹਾਇਕ ਥਾਣੇਦਾਰ ਬੂਟਾ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ,ਸਹਾਇਕ ਥਾਣੇਦਾਰ ਸਤਨਾਮ ਸਿੰਘ ਰੀਡਰ ਡੀ.ਐਸ.ਪੀ ਤਪਾ ਤੋਂ ਇਲਾਵਾ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਸਨ।