- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਲੋਚਨ ਬਾਂਸਲ ਨੇ ਹੋਲੀ ਫੈਮਿਲੀ ਕੋਨਵੈਂਟ ਸਕੂਲ ਦੀ ਨੀਂਹ ਰੱਖੀ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਤਪਾ ਢਿਲਵਾਂ ਰੋਡ ‘ਤੇ ਸਥਿਤ ਬਿਰਧ ਆਸ਼ਰਮ ਨਜ਼ਦੀਕ ਹੋਲੀ ਫੈਮਿਲੀ ਕਾਨਵੈਂਟ ਸਕੂਲ ਦੀ ਨਵੀਂ ਇਮਾਰਤ ਦੀ ਨੀਂਹ ਰੱਖਣ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਤੇ ਮਹਾਂਕਾਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਵੱਲੋਂ ਸਕੂਲ ਦੀ ਨੀਂਹ ਰੱਖੀ ਗਈ। ਨੀਂਹ ਰੱਖਣ ਤੋਂ ਪਹਿਲਾਂ ਧਾਰਮਿਕ ਰਸਮਾਂ ਵੀ ਅਦਾ ਕੀਤੀਆਂ ਗਈਆਂ।ਇਸ ਮੌਕੇ ਤਰਲੋਚਨ ਬਾਂਸਲ ਨੇ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਵਧੀਆ ਸੰਸਥਾਵਾਂ ਦੀ ਸਥਾਪਨਾ ਕਰਨਾ ਸਮਾਜ ਦੀ ਵੱਡੀ ਲੋੜ ਹੈ। ਸਕੂਲ ਦੀ ਨਵੀਂ ਇਮਾਰਤ ਬਣਨ ਨਾਲ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ। ਉਪਰੰਤ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਆਧੁਨਿਕ ਕੰਪਿਊਟਰ ਪ੍ਰਯੋਗਸ਼ਾਲਾ, ਸਾਇੰਸ ਪ੍ਰਯੋਗਸ਼ਾਲਾ, ਮੈਥ ਪ੍ਰਯੋਗਸ਼ਾਲਾ, ਸਮਾਜਿਕ ਸਿੱਖਿਆ ਪ੍ਰਯੋਗਸ਼ਾਲਾ, ਸਮਾਰਟ ਕਲਾਸਾਂ, ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਤੇ ਵਿਸ਼ਾਲ ਖੇਡ ਦੇ ਮੈਦਾਨ ਤੋਂ ਇਲਾਵਾ ਹੋਰ ਬੇਹਤਰੀਨ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਨੀਂਹ ਰੱਖਣ ਲਈ ਤਰਲੋਚਨ ਬਾਂਸਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ, ਹਲਕਾ ਭਦੌੜ ਟਰੇਡਜ਼ ਵਿੰਗ ਦੇ ਮੈਂਬਰ ਰਵੀ ਮੌੜ, ਧਰਮੂ ਸਿੰਗਲਾ, ਵਿਨੋਦ ਬਦਰਾ, ਸਕੂਲ ਪ੍ਰਬੰਧਕਾਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਪਤਵੰਤੇ ਹਾਜ਼ਰ ਸਨ।