- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਕੇਯੂ ਉਗਰਾਹਾਂ ਵੱਲੋਂ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਅੱਜ ਦਿੱਤਾ ਜਾਵੇਗਾ ਧਰਨਾ

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਡੀਸੀ ਦਫ਼ਤਰ ਅੱਗੇ ਲਾਇਆ ਗਿਆ ਅਣਮਿੱਥੇ ਸਮੇਂ ਦਾ ਪੱਕਾ ਮੋਰਚਾ ਸ਼ਨੀਵਾਰ ਨੂੰ ਵੀ ਜਾਰੀ ਰਿਹਾ ਤੇ ਯੂਨੀਅਨ ਵੱਲੋਂ 13 ਸਤੰਬਰ ਨੂੰ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਲਾਗੂ ਕਰਵਾਉਣ ਲਈ ਸਰਕਾਰਾਂ ਖ਼ਿਲਾਫ਼ ਲੰਮੇ ਸਮੇਂ ਤੋਂ ਧਰਨੇ, ਰੈਲੀਆਂ ਅਤੇ ਮੋਰਚੇ ਲਗਾਏ ਜਾ ਰਹੇ ਹਨ, ਪਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਕਿਸਾਨ-ਮਜ਼ਦੂਰ ਕਰਜ਼ਾ ਸੰਕਟ, ਮਹਿੰਗੀ ਸਿੱਖਿਆ, ਠੇਕਾ ਪ੍ਰਣਾਲੀ ਅਤੇ ਵਧ ਰਹੀ ਬੇਰੁਜ਼ਗਾਰੀ ਦੇ ਮੁੱਦੇ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਆਮ ਲੋਕਾਂ ਤੋਂ ਕਰਜ਼ੇ ਦੀ ਵਸੂਲੀ ਲਈ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ, ਜਦਕਿ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਜ਼ਿਆਂ ਨਾਲ ਨਰਮੀ ਵਰਤੀ ਜਾਂਦੀ ਹੈ। ਇਸ ਮੌਕੇ ਜ਼ਿਲ੍ਹਾ ਜਰ ਸਕੱਤਰ ਜਰਨੈਲ ਸਿੰਘ ਬਦਰਾ, ਭਗਤ ਸਿੰਘ, ਬਲੌਰ ਸਿੰਘ, ਬਲਵਿੰਦਰ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ, ਨਿਸ਼ਾਨ ਸਿੰਘ ਗੁੰਮਟੀ, ਕੁਲਦੀਪ ਸਿੰਘ ਚੁਹਾਨਕੇ, ਵਜ਼ੀਰ ਸਿੰਘ, ਨਿਰਮਲ ਸਿੰਘ ਭਦੌੜ, ਮਾ. ਰਣਜੀਤ ਸਿੰਘ ਟੱਲੇਵਾਲ, ਗੁਰਜੀਤ ਕੌਰ ਭੱਠਲ, ਰਣਜੀਤ ਕੌਰ ਪੱਤੀ, ਸ਼ਿੰਦਰ ਕੌਰ ਸ਼ੇਖਾਂ, ਸਿੰਦਰਪਾਲ ਕੌਰ ਕਾਲੇਕੇ, ਬਲਵੀਰ ਕੌਰ ਕਰਮਗੜ੍ਹ, ਜਸਪਾਲ ਕੌਰ ਆਦਿ ਆਗੂ ਹਾਜਰ ਸਨ।