- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਸੰਕਟ ਨੂੰ ਲੈ ਕੇ ਪਾਵਰਕੌਮ ਦਫਤਰ ਦਾ ਘਿਰਾਓ ਅੱਜ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਯੁੰਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਵਿਖੇ ਜਗਜੀਤ ਸਿੰਘ ਜੱਗਾ ਬਦਰਾ ਦੀ ਅਗਵਾਈ ਹੇਠ ਹੋਈ, ਮੀਟਿੰਗ ’ਚ ਬਿਜਲੀ ਸੰਕਟ ਦੇ ਚੱਲਦਿਆ ਜਥੇਬੰਦੀ ਵੱਲੋਂ ਪਾਵਰਕਾਮ ਦਫਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਮੀਟਿੰਗ ’ਚ ਕਿਸਾਨ ਆਗੂ ਰਾਜਿੰਦਰ ਸਿੰਘ ਦਰਾਕਾ, ਦਰਸ਼ਨ ਸਿੰਘ ਉੱਗੋਕੇ, ਗੁਰਮੇਲ ਸਿੰਘ ਜਵੰਦਾ, ਮਹਿਮਾ ਸਿੰਘ ਧਨੌਲਾ, ਸਤਿਨਾਮ ਸਿੰਘ, ਗੁਰਦੀਪ ਸਿੰਘ, ਗੁਰਚਰਨ ਸਿੰਘ, ਮੋਹਨ ਸਿੰਘ, ਹਰਮੇਲ ਸਿੰਘ ਰਾਜਿੰਦਰ ਕੁਮਾਰ, ਅਮਰੀਕ ਸਿੰਘ ਤੇ ਜਰਨੈਲ ਸਿੰਘ ਨੇ ਆਖਿਆ ਕਿ ਕਿਸਾਨੀ ਤੇ ਆਮ ਲੋਕਾਂ ਦਾ ਜਨ ਜੀਵਨ ਬਿਜਲੀ ਦੀ ਸਪਲਾਈ ਘੱਟ ਹੋਣ ਕਰਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪਾਵਰਕੌਮ ਤੇ ਪੰਜਾਬ ਸਰਕਾਰ ਦੇ ਵਾਅਦੇ ਖੌਖਲੇ ਸਾਬਤ ਹੋ ਰਹੇ ਹਨ। ਜਿੱਥੇ ਕਿਸਾਨੀ ਬਰਸਾਤ ਘੱਟ ਹੋਣ ਕਰਕੇ ਖੇਤੀਬਾੜੀ ਧੰਦਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਬਿਜਲੀ ਸਪਲਾਈ ਘੱਟ ਆਉਣ ਨਾਲ ਝੋਨਾ, ਕਪਾਹ, ਮੱਕੀ ਦਾ ਝਾੜ ਵੀ ਘੱਟੇਗਾ ਤੇ ਕਿਸਾਨੀ ਹੋਰ ਗਹਿਰੇ ਸੰਕਟ ਵੱਲ ਜਾਣ ਦਾ ਖਦਸ਼ਾ ਹੈ । ਜਿਸ ਦੇ ਰੋਸ਼ ਵਜੋਂ ਜ਼ਿਲ੍ਹਾ ਬਰਨਾਲਾ ’ਚ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਨਿਗਰਾਨ ਇੰਜੀਨੀਅਰ ਪਾਵਰਕੌਮ ਦੇ ਦਫ਼ਤਰ ਅੱਗੇ ਕਚਹਿਰੀ ਚੌਂਕ ਦੇ ਨੇੜੇ 14 ਸਤੰਬਰ ਨੂੰ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਧਰਨੇ ’ਚ ਕਿਸਾਨ ਵੱਡੀ ਗਿਣਤੀ ’ਚ ਸਮੂਲੀਅਤ ਕਰਨਗੇ।