- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਔਰਤਾਂ ਕਾਬੂਪਾਬੰਦੀਸ਼ੁਦਾ ਗੋਲੀਆਂ ਸਮੇਤ 2 ਔਰਤਾਂ ਕਾਬੂਪਾਬੰਦੀਸ਼ੁਦਾ ਗੋਲੀਆਂ ਸਮੇਤ 2 ਔਰਤਾਂ ਕਾਬੂ

ਰੇਸ਼ਮ ਦੂਆ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਬਰਨਾਲਾ ਪੁਲਿਸ ਵੱਲੋਂ ਦੋ ਔਰਤਾਂ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਸਟੈਂਡ ਚੌਂਕੀ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ (ਆਈਪੀਐੱਸ) ਦੇ ਹੁਕਮਾਂ ਤਹਿਤ ਨਸ਼ਿਆਂ ਨੂੰ ਠੱਲ ਪਾਉਣ ’ਚ ਅੱਜ ਸਾਨੂੰ ਸਫਲਤਾ ਮਿਲੀ ਹੈ! ਉਨ੍ਹਾਂ ਦੱਸਿਆ ਕਿ ਹੌਲਦਾਰ ਲਵਪ੍ਰੀਤ ਸਿੰਘ ਵੱਲੋਂ ਗਸ਼ਤ ਦੌਰਾਨ 2 ਸ਼ੱਕੀ ਔਰਤਾਂ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਉੱਪਰ ਹੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 60 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਹਰਬੰਸ ਕੌਰ ਬੰਸੋ ਪਤਨੀ ਧੰਨਾ ਸਿੰਘ ਰਿਹਾਇਸ਼ ਬੈਕ ਸਾਈਡ ਕਮੇਟੀ ਦਫਤਰ ਬਰਨਾਲਾ ਤੇ ਨਵਨੀਤ ਕੌਰ ਉਰਫ ਨੀਤੂ ਪਤਨੀ ਸਨੀ ਸਿੰਘ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 468 ਅਧੀਨ ਧਾਰਾ 22/61/85 ਐਨਡੀਪੀਐਸ ਐਕਟ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਇਨ੍ਹਾਂ ਦਾ ਰਿਮਾਂਡ ਲੈ ਕੇ ਅਗਲੀ ਜਾਂਚ ਕੀਤੀ ਜਾਵੇਗੀ।