- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਪੰਜਾਬ ਯਾਤਰਾ 23 ਤੇ 24 ਸਤੰਬਰ ਨੂੰ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਪਹੁੰਚੇਗੀ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ 23 ਤੇ 24 ਸਤੰਬਰ ਨੂੰ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਪਹੁੰਚੇਗੀ। ਇਹ ਜਾਣਕਾਰੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ 23 ਸਤੰਬਰ ਨੂੰ ਯਾਤਰਾ ਪਿੰਡ ਅਕਲੀਆ, ਪੱਖੋਕੇ ਤੇ ਤਾਜੋਕੇ ਵਿਖੇ ਪਹੁੰਚੇਗੀ। ਇਸ ਤੋਂ ਬਾਅਦ 24 ਸਤੰਬਰ ਨੂੰ ਯਾਤਰਾ ਅਨਾਜ ਮੰਡੀ ਟੱਪ (ਜਨ ਸਭਾ), ਹੰਡਿਆਇਆ ਚੌਕ, ਕਚਹਿਰੀ ਚੌਕ, ਰੇਲਵੇ ਸਟੇਸ਼ਨ, ਸਦਰ ਬਾਜ਼ਾਰ, ਭਗਤ ਸਿੰਘ ਚੌਕ, ਅਗਰਸੈਨ ਚੌਕ, ਸਰਕਾਰੀ ਹਸਪਤਾਲ, ਸ਼ਾਂਤੀ ਹਾਲ (ਜਨ ਸਭਾ), ਵਾਲਮੀਕਿ ਚੌਕ, ਸੇਵਾ ਸਿੰਘ ਠੀਕਰੀਵਾਲਾ ਚੌਕ, ਸੰਘੇੜਾ, ਕਰਮਗੜ੍ਹ ਤੇ ਸ਼ੇਰਪੁਰ ਸਮੇਤ ਵੱਖ-ਵੱਖ ਥਾਵਾਂ ਤੋਂ ਗੁਜ਼ਰੇਗੀ। ਪੋਸਟਰ ਅਨੁਸਾਰ ਯਾਤਰਾ ਦਾ ਮਕਸਦ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜੋੜਨਾ ਹੈ। ਨਰਿੰਦਰ ਗਰਗ ਨੀਟਾ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਮੁਹਿੰਮ ਨਾਲ ਜੁੜਨ ਤੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।