ਸਹਿਰ ’ਚ ਝੁੰਡ ਬਣਾ ਕੇ ਘੁੰਮ ਰਹੇ ਬੇਸਹਾਰਾ ਪਸ਼ੂ ਲੋਕਾਂ ਲਈ ਬਣੇ ਮੁਸੀਬਤ ਸਹਿਰ ’ਚ ਝੁੰਡ ਬਣਾ ਕੇ ਘੁੰਮ ਰਹੇ ਬੇਸਹਾਰਾ ਪਸੂ ਲੋਕਾਂ ਲਈ ਬਣੇ ਮੁਸੀਬਤ
Publish Date: Tue, 22 Sep 2026 04:27 PM (IST)
Updated Date: Wed, 23 Sep 2026 04:00 AM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੇ ਗਲੀਆਂ ’ਚ ਬੇਸਹਾਰਾ ਪਸ਼ੂਆਂ ਦੇ ਝੁੰਡ ਘੁੰਮਦੇ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ’ਤੇ ਪਸ਼ੂਆਂ ਦੇ ਝੁੰਡ ਜਮ੍ਹਾਂ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ ਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਜਾਣਕਾਰੀ ਅਨੁਸਾਰ ਸੜਕਾਂ ’ਤੇ ਪਸ਼ੂਆਂ ਦੇ ਝੁੰਡ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ-ਨਾਲ ਕਿਸੇ ਵੀ ਸਮੇਂ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਖ਼ਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਲਈ ਇਹ ਸਮੱਸਿਆ ਚਿੰਤਾ ਦਾ ਕਾਰਨ ਬਣੀ ਹੋਈ ਹੈ। ਕਈ ਵਾਰ ਪਸ਼ੂ ਅਚਾਨਕ ਸੜਕ ਦੇ ਵਿਚਕਾਰ ਆ ਜਾਂਦੇ ਹਨ, ਜਿਸ ਕਾਰਨ ਵਾਹਨ ਚਾਲਕਾਂ ਨੂੰ ਅਚਾਨਕ ਬ੍ਰੇਕ ਲਗਾਉਣੀ ਪੈਂਦੀ ਹੈ। ਇਸ ਮੌਕੇ ਰਾਕੇਸ਼ ਕੁਮਾਰ, ਹਰਵਿੰਦਰ ਸਿੰਘ, ਨਛੱਤਰ ਸਿੰਘ, ਨਰੇਸ਼ ਗੋਇਲ, ਅਮਨਦੀਪ ਸਿੰਘ ਆਦਿ ਨੇ ਕਿਹਾ ਕਿ ਕਈ ਵਾਰ ਆਵਾਰਾ ਪਸ਼ੂ ਅਚਾਨਕ ਸੜਕ ’ਤੇ ਆ ਜਾਂਦੇ ਹਨ, ਜਿਸ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਸੰਭਲ ਕੇ ਲੰਘਣਾ ਪੈਂਦਾ ਹੈ। ਰਾਤ ਸਮੇਂ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਸ਼ਹਿਰ ਅੰਦਰ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ਤੇ ਵੱਖ-ਵੱਖ ਇਲਾਕਿਆਂ ’ਚ ਬੇਸਹਾਰਾ ਪਸ਼ੂ ਝੁੰਡ ਬਣਾ ਕੇ ਘੁੰਮਦੇ ਆਮ ਦੇਖੇ ਜਾ ਸਕਦੇ ਹਨ। ਇਸ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਸਹਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਪ੍ਰਸ਼ਾਸਨ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾ ਕੇ ਉਨ੍ਹਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਹਾਦਸਿਆਂ ਦੇ ਖ਼ਤਰੇ ਤੋਂ ਰਾਹਤ ਮਿਲ ਸਕੇ।