ਨਗਰ ਕੌਂਸਲ ਧਨੌਲਾ ਅਧੀਨ ਸੜਕਾਂ ਦਾ ਹੋਵੇਗਾ ਨਵੀਨੀਕਰਨ: ਮੀਤ ਹੇਅਰ 3.74 ਕਰੋੜ ਦੀ ਲਾਗਤ ਨਾਲ ਹੋਵੇਗਾ ਨਗਰ ਕੌਂਸਲ ਧਨੌਲਾ ਅਧੀਨ ਸੜਕਾਂ ਦਾ ਨਵੀਨੀਕਰਨ: ਮੀਤ ਹੇਅਰ
Publish Date: Tue, 22 Sep 2026 04:29 PM (IST)
Updated Date: Wed, 23 Sep 2026 04:00 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਨਗਰ ਕੌਂਸਲ ਧਨੌਲਾ ਅਧੀਨ 374.90 ਲੱਖ ਦੀ ਲਾਗਤ ਨਾਲ ਵੱਖ ਵੱਖ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਨਗਰ ਕੌਂਸਲ ਧਨੌਲਾ ਅਧੀਨ ਆਉਂਦੀਆਂ ਕਰੀਬ 10 ਸੜਕਾਂ ਦਾ ਨਵੀਨੀਕਰਨ ਕੀਤਾ ਜਾਣਾ ਹੈ ਜਿਨਾ ਵਿਚੋਂ 2 ਸੜਕਾਂ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 14 ਲੱਖ ਦੀ ਲਾਗਤ ਨਾਲ ਗੁਰਦੁਆਰਾ ਬਾਬਾ ਬੰਨਾ ਸਾਹਿਬ- ਧਨੌਲਾ ਰੋਡ ਤੇ ਕਰੀਬ 80 ਲੱਖ ਦੀ ਲਾਗਤ ਨਾਲ ਫ਼ਤਹਿਗੜ੍ਹ ਛੰਨਾ ਰੋਡ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਆਉਂਦੇ ਦਿਨਾਂ ’ਚ ਬਾਕੀ ਸੜਕਾਂ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਲਾਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ 3 ਕਰੋੜ 74 ਲੱਖ ਦੇ ਪ੍ਰੋਜੈਕਟ ਅਧੀਨ ਸਾਰੀਆਂ ਸੜਕਾਂ ਦਾ ਅਕਤੂਬਰ ਅੰਤ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਨਾ ਪਿੰਡੀ ’ਚ ਪਾਣੀ ਦੀ ਨਿਕਾਸੀ ਦਾ ਮਸਲਾ ਵੀ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਧਰਮਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਤੇ ਹੋਰ ਆਗੂ ਮੌਜੂਦ ਸਨ।