- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਨੌਲਾ ਖੁਰਦ ਤੇ ਕੋਠੇ ਗੁਰੂ ਵਾਸੀਆਂ ਨੂੰ 70 ਸਾਲਾਂ ਬਾਅਦ ਮਿਲੀ ਸੜਕ ਦੀ ਸਹੂਲਤ

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ਦੇ ਪਿੰਡ ਧਨੌਲਾ ਖੁਰਦ ਤੇ ਕੋਠੇ ਗੁਰੂ ਦੇ ਵਸਨੀਕਾਂ ਲਈ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੜਕ ਦੀ ਸਮੱਸਿਆ ਦਾ ਹੱਲ ਹੋਣ ਨਾਲ ਇਲਾਕਾ ਵਾਸੀਆਂ ’ਚ ਖੁਸ਼ੀ ਦਾ ਮਾਹੌਲ ਹੈ। ਕਰੀਬ 70 ਸਾਲਾਂ ਬਾਅਦ ਐੱਮਪੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸਾ ਨਿਰਦੇਸ਼ਾਂ ਤੇ ਹਲਕਾ ਇੰਚਾਰਜ਼ ਹਰਿੰਦਰ ਸਿੰਘ ਧਾਲੀਵਾਲ ਦੇ ਯਤਨਾ ਸਕਦਾ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪੱਕੀ ਸੜਕ ਦੀ ਸਹੂਲਤ ਮਿਲੀ ਹੈ। ਸੜਕ ਦੇ ਨਿਰਮਾਣ ਨਾਲ ਲੋਕਾਂ ਨੂੰ ਆਉਣ-ਜਾਣ ’ਚ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਐੱਮਪੀ ਮੀਤ ਹੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਖ਼ਰਾਬ ਰਸਤੇ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬਰਸਾਤ ਦੇ ਮੌਸਮ ਦੌਰਾਨ ਕੱਚੇ ਰਸਤੇ ਦੀ ਹਾਲਤ ਹੋਰ ਵੀ ਖ਼ਰਾਬ ਹੋ ਜਾਂਦੀ ਸੀ ਤੇ ਪਾਣੀ ਖੜ੍ਹਾ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਸੀ। ਸਕੂਲੀ ਬੱਚਿਆਂ, ਬਜ਼ੁਰਗਾਂ, ਕਿਸਾਨਾਂ ਤੇ ਰੋਜ਼ਾਨਾ ਕੰਮਾਂ ਲਈ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸੜਕ ਦੀ ਸਹੂਲਤ ਮਿਲਣ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਧਨੌਲਾ ਖੁਰਦ ਅਤੇ ਕੋਠੇ ਗੁਰੂ ਦੇ ਲੋਕਾਂ ਨੂੰ ਨੇੜਲੇ ਸ਼ਹਿਰਾਂ ਤੇ ਪਿੰਡਾਂ ਨਾਲ ਬਿਹਤਰ ਸੰਪਰਕ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਲਿਜਾਣ ’ਚ ਵੀ ਸਹੂਲਤ ਮਿਲੇਗੀ। ਉਨ੍ਹਾਂ ਇਸ ਵਿਕਾਸ ਕਾਰਜ ਲਈ ਮੀਤ ਹੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਭਵਿੱਖ ’ਚ ਵੀ ਇਲਾਕੇ ਦੀਆਂ ਹੋਰ ਬੁਨਿਆਦੀ ਸਮੱਸਿਆਵਾਂ ਵੱਲ ਧਿਆਨ ਦਿੱਤਾ ਜਾਵੇਗਾ। ਸੜਕ ਦੀ ਸਹੂਲਤ ਮਿਲਣ ਨਾਲ ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।