- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਂਟ ਬਚਨਪੁਰੀ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਪੰਜਾਬੀ ਭਾਸ਼ਾ,ਬੋਲੀ,ਪੰਜਾਬੀ ਸਾਹਿਤ ਤੇ ਅਮੀਰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ, ਵਿਦਿਆਰਥੀਆਂ ਤੇ ਸਟਾਫ ਨੇ ਪੂਰੇ ਦਿਲ ਨਾਲ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨੂੰ ਆਪਣੇ ਆਪ ’ਚ ਲੀਨ ਕਰ ਲਿਆ।ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ(ਡਾਇਰੈਕਟਰ) ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਆਪਣਾ ਪੰਜਾਬ ਫਾਊਡੇਸ਼ਨ ਦੇ ਪਿਛਲੇ ਸਮੇਂ ਤੋਂ ਪੰਜਾਬੀ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ ਉੱਪਰਾਲੇ ਸਦਕਾ ਮਹਾਨ ਸੂਫੀ ਕਵੀ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦੇ ਫੈਸਲੇ ਹੇਠ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਦੇ ਇਤਿਹਾਸ, ਮਹੱਤਤਾ ਤੇ ਪੰਜਾਬੀ ਸਾਹਿਤਕ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ’ਚ ਆਪਣੀ ਬੋਲੀ ਪ੍ਰਤੀ ਪਿਆਰ, ਸਤਿਕਾਰ ਤੇ ਜਾਗਰੂਕਤਾ ਪੈਦਾ ਕਰਨਾ ਹੈ ਤੇ ਆਪਣਾ ਪੰਜਾਬ ਫਾਊਡੇਸ਼ਨ ਵੱਲੋਂ ਸਮੂਹ ਸਿੱਖਿਅਕ,ਸਾਹਿਤਕ ਤੇ ਸੱਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਸੁੰਦਰਤਾ ਤੇ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਸਾਰਿਆਂ ਨੇ ਪੰਜਾਬੀ ਭਾਵਨਾ ਨੂੰ ਅਪਣਾਇਆ। ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਦੇ ਮੁਕਾਬਲਿਆਂ ਰਾਹੀ ਰਚਨਾਤਮਕ ਤੌਰ ਤੇ ਪੰਜਾਬੀ ਸੱਭਿਆਚਾਰ ਦੇ ਸਾਰ ਨੂੰ ਪ੍ਰਗਟ ਕੀਤਾ। ਵਿਦਿਆਰਥੀਆਂ ਨੇ ਸੁੰਦਰ ਲਿਖਾਈ ਲਿਖਣ ਦੇ ਮੁਕਾਬਲੇ ’ਚ ਪੰਜਾਬੀ ਭਾਸ਼ਾ ਪ੍ਰਤੀ ਆਪਣੀ ਦਿਲਚਸਪੀ ਨੂੰ ੳਜਾਗਰ ਕੀਤਾ। ਗੁਰਮੁਖੀ ਲਿਪੀ ਲਿਖਣ ਤੇ ਇੱਕ ਵਿਸ਼ੇਸ ਪੇਸ਼ਕਾਰੀ ਵਿਦਿਆਰਥੀਆਂ ਦੇ ਪੰਜਾਬੀ ਪ੍ਰਤੀ ਡੂੰਘੇ ਸਤਿਕਾਰ ਤੇ ਪ੍ਰਸੰਸਾ ਨੂੰ ਦਰਸਾਉਂਦੀ ਸੀ।
ਵਿਦਿਆਰਥੀਆਂ ਦੇ ਪੰਜਾਬੀ ਭਾਸ਼ਾ ਦੀ ਵਿਸ਼ੇਸਤਾ ਨੂੰ ਦਰਸਾਉਂਦੇ ਭਾਸ਼ਣ ਤੇ ਡੀਬੇਟ ਮੁਕਾਬਲੇ ਕਰਵਾਏ ਗਏ । ਇਸਤੋਂ ਇਲਾਵਾ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ,ਬੋਲੀ,ਪੰਜਾਬੀ ਸਾਹਿਤ ਤੇ ਅਮੀਰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆ। ਅਧਿਆਪਕ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਪੰਜਾਬੀ ਭਾਸ਼ਾ ਨੂੰ ਸੁਰੱਖਿਅਤ ਰੱਖਣ,ਮਾਤ ਭਾਸ਼ਾ ਨਾਲ ਜੁੜੇ ਰਹਿਣ ਲਈ ਤੇ ਆਪਣੀਆਂ ਸੱਭਿਆਚਾਰਕ ਜੜ੍ਹਾਂ ਨੂੰ ਮਾਣ ਨਾਲ ਸੰਭਾਲਣ ਲਈ ਪ੍ਰੇਰਿਤ ਕੀਤਾ। ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ(ਡਾਇਰੈਕਟਰ) ਨੇ ਵਿਸ਼ਵ ਪੰਜਾਬੀ ਦਿਵਸ ਸਬੰਧੀ ਕਰਵਾਏ ਗਏੇ ਵੱਖ ਵੱਖ ਮੁਕਾਬਲਿਆਂ ਦੇ ਜੇਤੂਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਬੋਲੀ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਤੇ ਪੰਜਾਬੀ ਭਾਸ਼ਾ ,ਸਾਹਿਤ,ਸੱਭਿਆਚਾਰ ਨਾਲ ਜੋੜਣਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਤੇ ਵਿਦਿਆਰਥੀਆਂ ਨੂੰ ਬੋਲੀ ਨਾਲ ਜੋੜਨ ਲਈ ਅਜਿਹੀਆਂ ਗਤੀਵਿਧੀਆਂ ਭਵਿੱਖ ’ਚ ਵੀ ਜਾਰੀ ਰਹਿਣਗੀਆਂ।