- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੀ ਸਰਕਾਰ ਬਣਨ ’ ਤੇ ਛੇ ਮਹੀਨਿਆਂ ’ਚ ਨਸ਼ਾ ਖਤਮ ਕਰਨ ਐਲਾਨ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਚੌਥੇ ਪੜਾਅ ਦੀ ਸ਼ੁਰੂਆਤ ਤਾਜੋਕੇ ਸਥਿਤ ਗੁਰਦੁਆਰਾ ਬਾਬਾ ਪੰਜਾਬ ਸਿੰਘ ਵਿਖੇ ਨਤਮਸਤਕ ਹੋਣ ਉਪਰੰਤ ਕੀਤੀ ਗਈ। ਯਾਤਰਾ ਦੀ ਸ਼ੁਰੂਆਤ ਮੌਕੇ ਸੀਨੀਅਰ ਭਾਜਪਾ ਆਗੂ ਦਿਆਲ ਦਾਸ ਸੋਢੀ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ। ਅਨਾਜ ਮੰਡੀ ਤਪਾ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਦਿਆਲ ਦਾਸ ਸੋਢੀ, ਸੀਨੀਅਰ ਵਕੀਲ ਐੱਚਐੱਸ ਫੁਲਕਾ ਤੇ ਭਾਜਪਾ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਨੀਟਾ ਨੇ ਸੰਬੋਧਨ ਕਰਦੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦਾ ਸਭ ਤੋਂ ਵੱਧ ਪ੍ਰਭਾਵ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ ਤੇ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ਕਾਂਗਰਸ ਆਮ ਆਦਮੀ ਪਾਰਟੀ ਤੇ ਵਰਦਿਆਂ ਕਿਹਾ ਕਿ ਇਹ ਪਾਰਟੀਆਂ ਨਸ਼ਾ ਖਤਮ ਕਰਨ ’ਚ ਬੁਰੀ ਤਰ੍ਹਾਂ ਅਸਫਲ ਰਈਆਂ ਹਨ। ਭਾਜਪਾ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ ਦੇ ਅਨੁਸਾਰ ਨਸ਼ਿਆਂ ਦੀ ਸਮੱਸਿਆ ਅਜੇ ਵੀ ਪੂਰੀ ਤਰ੍ਹਾਂ ਖਤਮ ਨਹੀਂ ਹੋਈ। ਉਨ੍ਹਾਂ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ’ਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਛੇ ਮਹੀਨਿਆਂ ’ਚ ਨਸ਼ਾ ਖਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਰਕਾਰੀ ਕਾਰਵਾਈ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ।
ਉਨ੍ਹਾਂ ਮਾਪਿਆਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਤੇ ਆਮ ਲੋਕਾਂ ਨੂੰ ਮੁਹਿੰਮ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਵੀ ਭਾਰਤ ’ਚ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਬਣੀਆਂ ਹਨ ਉਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਅੱਤਵਾਦ, ਨਕਸਲਵਾਦ, ਗੈਂਗਸਟਰਵਾਦ ਨੂੰ ਬੁਰੀ ਤਰ੍ਹਾਂ ਕੁੱਚਲ ਕੇ ਖਤਮ ਕਰ ਦਿੱਤਾ ਹੈ ਤੇ ਭ੍ਰਿਸ਼ਟਾਚਾਰ ਤੇ ਵੀ ਨਕੇਲ ਕਸੀ ਹੈ। ਇਸ ਮੌਕੇ ਭਾਜਪਾ ਮੰਡਲ ਵੱਲੋਂ ਯਾਤਰਾ ’ਚ ਸ਼ਾਮਲ ਟੀਮ ਦਾ
ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਧਰਮ ਸਿੰਘ ਫੌਜੀ, ਜ਼ਿਲ੍ਹਾ ਪ੍ਰਧਾਨ ਨਰਿੰਦਰ ਨੀਟਾ, ਸੀਨੀਅਰ ਆਗੂ ਦਰਸ਼ਨ ਸਿੰਘ ਨੈਣੇਵਾਲ, ਹਰੀਸ਼ ਕੁਮਾਰ ਗੌਸ਼ਾ ਜ਼ਿਲ੍ਹਾ ਭਾਜਪਾ ਆਰ.ਟੀ.ਆਈ. ਸੈੱਲ, ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ, ਸਾਬਕਾ ਮੰਡਲ ਪ੍ਰਧਾਨ ਰਾਕੇਸ਼ ਤਾਜੋਕੇ, ਕਰਨ ਮਿੱਤਲ, ਰਮੇਸ਼ ਮੇਸ਼ੀ ਪੱਖੋ ਵਾਲਾ, ਰਾਕੇਸ਼ ਗੋਇਲ, ਪ੍ਰਦੀਪ ਕੁਮਾਰ ਤੀਲੀ, ਗੌਰਵ ਗਿੰਨੀ, ਡਾਕਟਰ ਸੰਦੀਪ ਵਿੱਕੀ ਵਿਪੁਨ ਗੁਪਤਾ, ਪਰੈਟੀ ਭਾਰਤੀ, ਪੰਡਿਤ ਸੱਤ ਪਾਲ ਸ਼ਰਮਾ ਤਾਜੋਕੇ, ਪ੍ਰਵੀਨ ਮਹਿਤਾ, ਯੋਗੇਸ਼ ਬੱਲੋ, ਵਿਸ਼ਵਾਸ ਮਿੱਤਲ, ਪੰਕਜ ਕੱਪੜੇ ਵਾਲਾ, ਵਨੀਤ ਗਰਗ ਸਮੇਤ ਵੱਡੀ ਗਿਣਤੀ ’ਚ ਭਾਜਪਾ ਵਰਕਰ ਹਾਜ਼ਰ ਸਨ। ਭਾਜਪਾ ਮੰਡਲ ਦੇ ਪ੍ਰਧਾਨ ਅਸ਼ਵਨੀ ਬਹਾਬਲਪੁਰੀਆ ਨੇ ਸਾਰੇ ਆਏ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।