ਓਵਰਬ੍ਰਿਜ ਨੇੜੇ ਖੜ੍ਹੇ ਪਾਣੀ ਦੀ ਸਮੱਸਿਆ, ਵਿਧਾਇਕ ਢਿੱਲੋਂ ਨੇ ਲਿਆ ਜਾਇਜ਼ਾ
ਬਰਨਾਲਾ ਧਨੌਲਾ ਐਨਐੱਚ-7 ਹਾਈਵੇ ’ਤੇ ਓਵਰਬ੍ਰਿਜ ਨੇੜੇ ਖੜ੍ਹੇ ਪਾਣੀ ਦੀ ਸਮੱਸਿਆ, ਵਿਧਾਇਕ ਕਾਲਾ ਢਿੱਲੋਂ ਨੇ ਲਿਆ ਜਾਇਜ਼ਾ
Publish Date: Thu, 24 Sep 2026 04:55 PM (IST)
Updated Date: Fri, 25 Sep 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਗਰਣ, ਬਰਨਾਲਾ : ਧਨੌਲਾ ਐੱਨਐੱਚ-7 ਹਾਈਵੇ ’ਤੇ ਓਵਰਬ੍ਰਿਜ ਨੇੜੇ ਲੰਬੇ ਸਮੇਂ ਤੋਂ ਖੜ੍ਹੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ’ਚ ਰੋਸ ਪਾਇਆ ਜਾ ਰਿਹਾ ਹੈ। ਇਸ ਸਮੱਸਿਆ ਦਾ ਜਾਇਜ਼ਾ ਲੈਣ ਲਈ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਮੌਕੇ ’ਤੇ ਪਹੁੰਚੇ ਤੇ ਸਥਿਤੀ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸੜਕ ’ਤੇ ਖੜ੍ਹੇ ਪਾਣੀ ਕਾਰਨ ਰਾਹਗੀਰਾਂ, ਵਾਹਨ ਚਾਲਕਾਂ ਤੇ ਆਸ-ਪਾਸ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਕਾਲਾ ਢਿੱਲੋਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ ਤੇ ਸੜਕਾਂ ’ਤੇ ਪਾਣੀ ਖੜ੍ਹਾ ਰਹਿਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਇਲਾਕਾ ਵਾਸੀਆਂ ਨੇ ਵੀ ਮੰਗ ਕੀਤੀ ਕਿ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਬਰਸਾਤ ਦੇ ਸਮੇਂ ਮੁੜ ਅਜਿਹੀ ਸਥਿਤੀ ਪੈਦਾ ਨਾ ਹੋਵੇ।