ਟੰਡਨ ਇੰਟਰਨੈਸ਼ਨਲ ਸਕੂਲ ਦੇ 14 ਖਿਡਾਰੀ ਸਟੇਟ ਪੱਧਰ ਲਈ ਚੁਣੇ ਟੰਡਨ ਇੰਟਰਨੈਸ਼ਨਲ ਸਕੂਲ ਦੇ 14 ਖਿਡਾਰੀ ਸਟੇਟ ਪੱਧਰ ਲਈ ਚੁਣੇ
Publish Date: Fri, 25 Sep 2026 04:19 PM (IST)
Updated Date: Sat, 26 Sep 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ’ਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਹੁਣ ਸਟੇਟ ਪੱਧਰੀ ਮੁਕਾਬਲਿਆਂ ’ਚ ਆਪਣੀ ਥਾਂ ਪੱਕੀ ਕਰ ਲਈ ਹੈ। ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਖੇਡਾਂ ’ਚ ਸਕੂਲ ਦੇ ਕੁੱਲ 14 ਖਿਡਾਰੀਆਂ ਦੀ ਚੋਣ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਰਾਈਫਲ ਸ਼ੂਟਿੰਗ ’ਚ ਚੇਤਕਪ੍ਰੀਤ ਕੌਰ ਤੇ ਮਹਿਕਨੂਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ਲਈ ਆਪਣੀ ਜਗ੍ਹਾ ਬਣਾਈ। ਬੈਡਮਿੰਟਨ ’ਚ ਜੈਨਮ ਹੀਰਾ ਤੇ ਪੂਰਵੀ ਨੇ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸਟੇਟ ਮੁਕਾਬਲਿਆਂ ਲਈ ਚੁਣੇ ਗਏ। ਟੇਬਲ ਟੈਨਿਸ ’ਚ ਚੇਤਸ ਜਿੰਦਲ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ਤੱਕ ਪਹੁੰਚ ਬਣਾਈ। ਇਸੇ ਤਰ੍ਹਾਂ ਫੁੱਟਬਾਲ ’ਚ ਕਮਲਪ੍ਰੀਤ ਸਿੰਘ ਤੇ ਕ੍ਰਿਕਟ ’ਚ ਸਾਰਥਿਕ ਦੀਕਸ਼ਿਤ ਨੇ ਬਿਹਤਰੀਨ ਪ੍ਰਦਰਸ਼ਨ ਕਰਕੇ ਸਟੇਟ ਪੱਧਰੀ ਟੀਮ ’ਚ ਆਪਣੀ ਜਗ੍ਹਾ ਬਣਾਈ। ਕਰਾਟੇ ਦੇ ਮੁਕਾਬਲਿਆਂ ’ਚ ਟੰਡਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਰਾਟੇ ’ਚ ਜਸਦੀਪ ਸਿੰਘ, ਦਿਲਰਾਜ ਸਿੰਘ, ਸਮਰਪ੍ਰੀਤ ਸਿੰਘ, ਅਨੁਸ਼, ਵਰਿੰਦਰ ਸਿੰਘ, ਗੁਰਨੂਰਪ੍ਰੀਤ ਕੌਰ ਤੇ ਅਮਨਜੋਤ ਕੌਰ ਦੀ ਸਟੇਟ ਪੱਧਰੀ ਖੇਡਾਂ ਲਈ ਚੋਣ ਹੋਈ। ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ’ਚ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿਤ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਵੀ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਪੂਰੀ ਮਿਹਨਤ ਅਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।