ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਮਾਪਤ ਬਰਨਾਲਾ ‘ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ
Publish Date: Sat, 26 Sep 2026 04:01 PM (IST)
Updated Date: Sun, 27 Sep 2026 04:01 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ’ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 17 ਸਾਲ (ਲੜਕੀਆਂ) ਦੇ ਮੁਕਾਬਲੇ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਏ ਹਨ। ਜੇਤੂ ਟੀਮਾਂ ਨੁੰ ਇਨਾਮਾਂ ਦੀ ਵੰਡ ਕਰਨ ਲਈ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਪਰਮਿੰਦਰ ਸਿੰਘ ਭੰਗੂ ਨੇ ਸ਼ਿਰਕਤ ਕੀਤੀ। ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਤਹਿਤ ਪੰਜਾਬ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ’ਚ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਗਿਆ ਹੈ। ਇਨ੍ਹਾਂ ਖੇਡ ਮੈਦਾਨਾਂ ’ਚ ਸਵੇਰੇ–ਸ਼ਾਮ ਵੱਡੀ ਗਿਣਤੀ ’ਚ ਖਿਡਾਰੀ ਅਭਿਆਸ ਕਰ ਕਰਦੇ ਹਨ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਰਨਾਲਾ ਤੇ ਸੰਗਰੂਰ ਦਰਮਿਆਨ ਖੇਡੇ ਗਏ ਫਾਈਨਲ ਮੈਚ ’ਚ ਬਰਨਾਲਾ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੰਗਰੂਰ ਨੂੰ 10 ਦੇ ਮੁਕਾਬਲੇ 24 ਅੰਕਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕੀਤਾ। ਜਦ ਕਿ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਗੁਰਦਾਸਪੁਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਜੇਤੂ ਟੀਮਾਂ ਦਾ ਮੈਡਲ ਤੇ ਟਰਾਫੀ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਹੈਡ ਮਾਸਟਰ ਪਰਦੀਪ ਕੁਮਾਰ, ਹੈਡ ਮਾਸਟਰ ਸੁਖਦੇਵ ਸਿੰਘ, ਹੈਡ ਮਾਸਟਰ ਰਾਜੇਸ਼ ਗੋਇਲ, ਮੱਲ ਸਿੰਘ, ਮਲਕੀਤ ਸਿੰਘ, ਤਰਪਿੰਦਰ ਸਿੰਘ, ਬਲਕਾਰ ਸਿੰਘ, ਦਿਨੇਸ਼ ਕੁਮਾਰ, ਦਲਜੀਤ ਸਿੰਘ, ਲਿਵਲੀਨ ਸਿੰਘ, ਵਿਕਾਸ ਗੋਇਲ, ਰਜਿੰਦਰ ਸਿੰਘ, ਅਵਤਾਰ ਸਿੰਘ, ਮਨਦੀਪ ਸਿੰਘ, ਅਰਸ਼ਦੀਪ ਸਿੰਘ, ਪਰਮਜੀਤ ਕੌਰ, ਸੁਰਜੀਤ ਕੌਰ, ਹਰਪ੍ਰੀਤ ਸਿੰਘ, ਜਸਪਿੰਦਰ ਕੌਰ, ਸੁਖਵਿੰਦਰ ਸਿੰਘ, ਕੁਲਵਿੰਦਰ ਕੌਰ, ਪਰਮਜੀਤ ਕੌਰ, ਬਲਜਿੰਦਰ ਕੌਰ, ਜਸਪ੍ਰੀਤ ਸਿੰਘ, ਪਰਮਜੀਤ ਕੌਰ, ਜਗਜੀਤ ਕੌਰ, ਸਵਰਨਜੀਤ ਕੌਰ, ਦਲਜੀਤ ਕੌਰ, ਅਮਨਦੀਪ ਕੌਰ, ਹਰਮੇਲ ਸਿੰਘ, ਪਰਮਜੀਤ ਕੌਰ ਸਮੇਤ ਵੱਖ–ਵੱਖ ਜਿਲ੍ਹਿਆਂ ਤੋਂ ਆਏ ਹੋਏ ਟੀਮ ਇੰਚਾਰਜ਼, ਕੋਚ ਤੇ ਖਿਡਾਰੀ ਮੌਜੂਦ ਸਨ।