- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੰਡਨ ਸਕੂਲ ਦੀ ਕਾਵਿਆ ਬਾਂਸਲ ਨੇ ਐਬੈਕਸ ਮੁਕਾਬਲੇ ’ਚ ਹਾਸਲ ਕੀਤਾ 5ਵਾਂ ਰਨਰਅੱਪ ਸਥਾਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਟੰਡਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਕਾਵਿਆ ਬਾਂਸਲ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਯੂਸੀਐੱਮਏਐੱਸ ਨੈਸ਼ਨਲ ਅਬਕੈਸ ਮੁਕਾਬਲੇ 2026 ’ਚ 5ਵਾਂ ਰਨਰਅੱਪ ਸਥਾਨ ਹਾਸਲ ਕਰਕੇ ਸਕੂਲ ਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ। ਇਹ ਰਾਸ਼ਟਰੀ ਪੱਧਰੀ ਮੁਕਾਬਲਾ ਮੁੰਬਈ ਵਿਖੇ ਕਰਵਾਇਆ ਗਿਆ, ਜਿਸ ’ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਕਾਵਿਆ ਬਾਂਸਲ ਨੇ ਆਪਣੀ ਤੇਜ਼ ਗਣਨਾ, ਇਕਾਗਰਤਾ, ਮਿਹਨਤ ਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਉਪਲੱਬਧੀ ਹਾਸਲ ਕੀਤੀ। ਉਸਦੀ ਇਸ ਕਾਮਯਾਬੀ ਨਾਲ ਟੰਡਨ ਇੰਟਰਨੈਸ਼ਨਲ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਐੱਮਡੀ ਸ਼ਿਵ ਸਿੰਗਲਾ ਨੇ ਕਾਵਿਆ ਬਾਂਸਲ ਦੀ ਇਸ ਉਪਲੱਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਕਾਬਲੀਅਤ ਦਿਖਾਉਣ ਲਈ ਮੌਕੇ ਪ੍ਰਦਾਨ ਕਰਨਾ ਸਕੂਲ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਾਵਿਆ ਨੇ ਆਪਣੀ ਮਿਹਨਤ ਤੇ ਸਮਰਪਣ ਨਾਲ ਇਹ ਉਪਲਬਧੀ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਾਵਿਆ ਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਉਸਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਵੀ ਕਾਵਿਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਉਸਦੀ ਲਗਨ, ਇਕਾਗਰਤਾ ਤੇ ਨਿਰੰਤਰ ਮਿਹਨਤ ਦਾ ਨਤੀਜਾ ਹੈ।