- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਐਚਐਮ ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਦੱਸਿਆ ਕਿ ਸੰਘਰਸ਼ ਪ੍ਰੋਗਰਾਮ ਤਹਿਤ 28 ਸਤੰਬਰ 2026 ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ’ਚ ਸਿਵਲ ਸਰਜਨ ਦਫ਼ਤਰਾਂ ਅੱਗੇ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਇਸ ਉਪਰੰਤ 1 ਅਕਤੂਬਰ ਨੂੰ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇ ਜਾਣਗੇ। ਯੂਨੀਅਨ ਅਨੁਸਾਰ 9 ਅਕਤੂਬਰ 2026 ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗੀ, ਜਿਸ ’ਚ ਪੰਜਾਬ ਭਰ ਤੋਂ ਲਗਭਗ 6,000 ਤੋਂ 6,500 ਐੱਨ.ਐੱਚ.ਐੱਮ. ਮੁਲਾਜ਼ਮ ਤੇ ਹੋਰ ਭਰਾਤਰੀ ਸਿਹਤ ਜਥੇਬੰਦੀਆਂ ਦੇ ਮੈਂਬਰ ਸ਼ਾਮਲ ਹੋਣਗੇ। ਸੀਨੀਅਰ ਆਗੂ ਡਾ. ਵਾਹਿਦ ਮਲੇਰਕੋਟਲਾ, ਗੁਲਸ਼ਨ ਸ਼ਰਮਾ ਫਰੀਦਕੋਟ, ਜਗਦੇਵ ਸਿੰਘ ਮਾਨਸਾ ਤੇ ਸੁਖਜੀਤ ਸਿੰਘ ਰੋਪੜ ਨੇ ਕਿਹਾ ਕਿ ਸਰਕਾਰ ਪਿਛਲੀਆਂ ਮੀਟਿੰਗਾਂ ਦੇ ਫੈਸਲੇ ਲਾਗੂ ਕਰੇ ਤੇ ਮੰਗਾਂ ਦੇ ਸਥਾਈ ਹੱਲ ਲਈ ਵਿਸ਼ੇਸ਼ ਕਮੇਟੀ ਦੀ ਮੀਟਿੰਗ ਬੁਲਾਈ। ਯੂਨੀਅਨ ਨੇ ‘ਬਰਾਬਰ ਕੰਮ ਬਰਾਬਰ ਤਨਖਾਹ’, ਤਨਖਾਹਾਂ ’ਚ ਵਾਜਬ ਵਾਧੇ ਤੇ ਵੱਖ-ਵੱਖ ਕੈਡਰਾਂ ਦੇ ਲੰਬਿਤ ਮਸਲੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਜਸਵੀਰ ਸਿੰਘ ਬਰਨਾਲਾ, ਰਾਮ ਸਿੰਘ ਕਪੂਰਥਲਾ, ਡਾਕਟਰ ਪੰਖੜੀ ਜਲੰਧਰ, ਅਮਨਦੀਪ ਕੌਰ ਨਵਾਂ ਸ਼ਹਿਰ, ਡਾ. ਸ਼ਿਵਰਾਜ ਲੁਧਿਆਣਾ, ਤਰੁਣਜੀਤ ਹੁਸ਼ਿਆਰਪੁਰ, ਡਾਕਟਰ ਸਿਮਰਪਾਲ ਮੋਗਾ, ਗੁਰਵਿੰਦਰ ਮੋਗਾ, ਬਲਕਰਨ ਮੋਗਾ, ਕਿਰਨਜੀਤ ਕੌਰ ਮੋਹਾਲੀ, ਦੀਪੀਕਾ ਪਠਾਨਕੋਟ, ਰਣਜੀਤ ਕੌਰ ਬਠਿੰਡਾ, ਮਨਦੀਪ ਤਰਨਤਾਰਨ, ਬਗੀਚ ਫਰੀਦਕੋਟ, ਰਵਿੰਦਰ ਫਾਜ਼ਿਲਕਾ, ਅਮਰਜੀਤ ਸਿੰਘ ਫਤਿਹਗੜ੍ਹ ਸਾਹਿਬ ਤੇ ਦਿਨੇਸ਼ ਗਰਗ ਪਟਿਆਲਾ ਆਦਿ ਆਗੂ ਹਾਜ਼ਰ ਸਨ।