ਅਥਲੈਟਿਕਸ ’ਚ ਟੰਡਨ ਸਕੂਲ ਨੇ 15 ਮੈਡਲ ਜਿੱਤੇ ਜੋਨ ਪੱਧਰੀ ਅਥਲੈਟਿਕ ਮੁਕਾਬਲਿਆਂ ’ਚ ਟੰਡਨ ਸਕੂਲ ਦੇ ਖਿਡਾਰੀਆਂ ਨੇ 15 ਮੈਡਲ ਜਿੱਤੇ
Publish Date: Tue, 29 Sep 2026 03:57 PM (IST)
Updated Date: Wed, 30 Sep 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 15 ਮੈਡਲ ਆਪਣੇ ਨਾਮ ਕੀਤੇ। ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਗੋਲਡ, 6 ਸਿਲਵਰ ਤੇ 3 ਬਰੌਂਜ਼ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜੋਨ ਪੱਧਰੀ ਅਥਲੈਟਿਕ ਮੁਕਾਬਲਿਆਂ ’ਚ ਟੰਡਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਟਰੈਕ ਤੇ ਫੀਲਡ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਦੌੜਾਂ, ਜੰਪ ਤੇ ਥਰੋਅ ਦੇ ਮੁਕਾਬਲਿਆਂ ’ਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸਕੂਲ ਲਈ ਮਾਣ ਵਾਲੀ ਉਪਲੱਬਧੀ ਹਾਸਲ ਕੀਤੀ। ਟੰਡਨ ਸਕੂਲ ਵੱਲੋਂ ਹਰਨੂਰ ਕੌਰ ਨੇ ਡਿਸਕਸ ਥਰੋ, ਸਿਮਰਨਜੋਤ ਕੌਰ ਨੇ ਹਾਈ ਜੰਪ, ਹਰਲੀਨ ਕੌਰ ਨੇ ਹਾਈ ਜੰਪ, ਪਰੀਜੋਤ ਕੌਰ ਨੇ 400 ਮੀਟਰ ਰੇਸ, ਦਕਸ਼ ਜੋਤ ਸਿੰਘ ਨੇ ਜੈਵਲਿਨ ਥਰੋ ਅਤੇ ਕਮਲਪ੍ਰੀਤ ਸਿੰਘ ਨੇ ਲੌਂਗ ਜੰਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ। ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਐਮ.ਡੀ. ਸ਼ਿਵ ਸਿੰਗਲਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਜੋਨ ਪੱਧਰੀ ਅਥਲੈਟਿਕ ਮੀਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੈਡਲ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਤੇ ਲਗਾਤਾਰ ਅਭਿਆਸ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਤੌਰ ’ਤੇ ਹੀ ਨਹੀਂ, ਸਗੋਂ ਖੇਡਾਂ ਅਤੇ ਹੋਰ ਗਤੀਵਿਧੀਆਂ ’ਚ ਵੀ ਅੱਗੇ ਲਿਆਉਣਾ ਹੈ।