- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਕਲਾਬੀ ਕੇਂਦਰ ਪੰਜਾਬ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ 119ਵਾਂ ਜਨਮਦਿਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਇਨਕਲਾਬੀ ਕੇਂਦਰ ਪੰਜਾਬ ਵੱਲੋਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਰਗਰਮ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦਾ 119ਵਾਂ ਜਨਮ ਦਿਨ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ। ਸਿਵਲ ਹਸਪਤਾਲ ਪਾਰਕ ’ਚ ਹੋਈ ਰੈਲੀ ਨੂੰ ਡਾ. ਰਜਿੰਦਰ ਪਾਲ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਗੁਰਦੇਵ ਸਿੰਘ ਮਾਂਗੇਵਾਲ, ਕੁਲਵੀਰ ਸਿੰਘ ਔਲਖ ਅਤੇ ਗੁਰਮੀਤ ਸਿੰਘ ਸੁਖਪੁਰਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਭਗਤ ਸਿੰਘ ਦਾ ਜਨਮ ਦਿਨ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਮਝਣ ਤੇ ਸਮਾਜਿਕ ਬਰਾਬਰੀ ਲਈ ਸੰਘਰਸ਼ ਨੂੰ ਅੱਗੇ ਵਧਾਉਣ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਸਮਾਜਵਾਦੀ ਤੇ ਮਾਰਕਸਵਾਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਸਨ ਤੇ ਸਮਾਜਿਕ-ਆਰਥਿਕ ਬਦਲਾਅ ਦੇ ਹਾਮੀ ਸਨ। ਰੈਲੀ ਉਪਰੰਤ ਸਿਵਲ ਹਸਪਤਾਲ ਪਾਰਕ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ ਮਾਰਚ ਕੱਢਿਆ ਗਿਆ ਤੇ ਸ਼ਹੀਦ ਦੇ ਬੁੱਤ ’ਤੇ ਹਾਰ ਪਹਿਨਾਏ ਗਏ। ਇਸ ਮੌਕੇ ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਾਬੂ ਸਿੰਘ ਖੁੱਡੀਕਲਾਂ, ਰਜਿੰਦਰ ਭਦੌੜ, ਕੁਲਵਿੰਦਰ ਸਿੰਘ, ਹਰਚਰਨ ਚਹਿਲ, ਬਿੱਕਰ ਸਿੰਘ ਔਲਖ, ਗੁਰਮੇਲ ਠੁੱਲੀਵਾਲ, ਜਸਪਾਲ ਸਿੰਘ ਚੀਮਾ, ਪਰਮਜੀਤ ਕੌਰ ਜੋਧਪੁਰ, ਪ੍ਰੇਮ ਪਾਲ ਕੌਰ, ਪਰਮਜੀਤ ਕੌਰ ਸ਼ਹਿਣਾ, ਗੁਰਲਾਭ ਸਿੰਘ, ਪ੍ਰਗਟ ਸਿੰਘ ਕੋਟਦੁੱਨਾ ਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ।