- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਲ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ ਨੇ ਘਰਾਂ ਤੱਕ ਪਹੁੰਚ ਕਰਕੇ ਫਾਰਮਾਂ ਦੀ ਕੀਤੀ ਸੁਪਰ ਚੈਕਿੰਗ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਭਾਰਤ ਚੋਣ ਕਮਿਸ਼ਨ ਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026 ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਰੋਲ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ. ਨੇ ਜ਼ਿਲ੍ਹਾ ਬਰਨਾਲਾ ਦੀ ਆਪਣੀ ਦੂਜੀ ਫੇਰੀ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ ਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਅਹਿਮ ਮੀਟਿੰਗ ਕੀਤੀ। ਇਸ ਤੋਂ ਇਲਾਵਾ ਖਾਰਜ ਕੀਤੇ ਗਏ ਫਾਰਮਾਂ ਦੀ ਜ਼ਮੀਨੀ ਪੱਧਰ ’ਤੇ ਸੁਪਰ ਚੈਕਿੰਗ ਕੀਤੀ। ਚੋਣ ਅਮਲੇ ਦੇ ਕੰਮਕਾਜ ਦੀ ਸਮੀਖਿਆ ਉਪਰੰਤ ਰੋਲ ਆਬਜ਼ਰਵਰ ਨੇ ਬਾਅਦ ਦੁਪਿਹਰ ਤਿੰਨੇ ਵਿਧਾਨ ਸਭਾ ਹਲਕਿਆਂ ’ਚ ਵੱਖ-ਵੱਖ ਘਰਾਂ ’ਚ ਪਹੁੰਚ ਕੇ ਨਵੀਂ ਵੋਟ ਲਈ ਅਪਲਾਈ ਕਰਨ ਵਾਲਿਆਂ, ਵੋਟ ਸ਼ਿਫਟ ਕਰਾਉਣ ਸਮੇਤ ਹੋਰ ਫਾਰਮ ਜੋ ਕਿ ਦਸਤਾਵੇਜ਼ਾਂ ਦੀ ਘਾਟ ਕਰਕੇ ਖਾਰਜ ਕੀਤੇ ਗਏ ਸਨ, ਦੀ ਸੁਪਰ ਚੈਕਿੰਗ ਕੀਤੀ ਤੇ ਨਾਗਰਿਕਾਂ ਨੂੰ ਸਹੀ ਦਸਤਾਵੇਜ਼ਾਂ ਬਾਰੇ ਮੌਕੇ ਉੱਤੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ ਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਸੂਚੀ ’ਚ ਦਰਜ ਨਾ ਹੋਵੇ। ਉਨ੍ਹਾਂ ਯੋਗ ਨੌਜਵਾਨਾਂ ਦੀ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਾਲ ਦਾਅਵਿਆਂ ਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ ਨੂੰ ਹੋਰ ਪੁਖਤਾ ਬਣਾਉਣ ਲਈ ਅਧਿਕਾਰੀਆਂ ਨੂੰ ਖ਼ੁਦ ਫੀਲਡ ਪੱਧਰ ’ਤੇ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।