- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਲੋਕਾਂ ਨੂੰ ਸੇਵਾ ਨਾਲ ਜੁੜਨ ਦਾ ਸੱਦਾ

:ਕਿਹਾ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਜ਼ਿਲ੍ਹੇ ’ਚ ਕੀਤੀ ਜਾ ਰਹੀ ਹੈ ਜਨ ਸੁਣਵਾਈ
: ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਦੀ ਅਗਵਾਈ ਹੇਠ ਪਦਮਸ੍ਰੀ ਜਤਿੰਦਰ ਸਿੰਘ ਦਾ ਵਿਸੇਸ ਸਨਮਾਨ
: ਆਮ ਲੋਕਾਂ ਦਾ ਮਨੁੱਖੀ ਆਧਿਕਾਰਾ ਪ੍ਰਤੀ ਜਾਗਰੁਕ ਹੋਣਾ ਜਰੂਰੀ: ਭੋਲਾ ਸਿੰਘ ਵਿਰਕ
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਮਹਿਲ ਕਲਾਂ ਦੇ ਪਿੰਡ ਚੰਨਣਵਾਲ ਵਿਖੇ ਇਲਾਕੇ ਦੇ ਉੱਘੇ ਸਮਾਜਸੇਵੀ ਤੇ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਦੀ ਅਗਵਾਈ ਹੇਠ ਮਨੁੱਖੀ ਅਧਿਕਾਰ ਜਾਗਰੂਰਤਾ ਮੁਹਿੰਮ ਤਹਿਤ ਜਨ ਸੁਣਵਾਈ ਕੈਂਪ ਲਗਾਇਆ ਗਿਆ । ਇਸ ਮੌਕੇ ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀਐਸਐਚਆਰਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਵਿਸੇਸ ਤੌਰ ਤੇ ਸ਼ਮੂਲੀਅਤ ਕੀਤੀ । ਇਸ ਮੌਕੇ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਦੀ ਅਗਵਾਈ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਦਾ ਭਰਵਾਂ ਸਵਾਗਤ ਕਰਦਿਆਂ ਜੀ ਆਇਆਂ ਨੂੰ ਕਿਹਾ । ਇਸ ਮੌਕੇ ਗ੍ਰਾਮ ਪੰਚਾਇਤ ਪਿੰਡ ਚੰਨਣਵਾਲ ਵਾਸੀਆਂ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਕਰਵਾਏ ਇਸ ਸਮਾਗਮ ਨੂੰ ਸਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੀਆਂ ਦੁੱਖ ਤਕਲੀਫ਼ ਦੀ ਸੁਣਵਾਈ, ਮਸਲਿਆਂ ਦੇ ਹੱਲ ਤੇ ਲੋੜੀਂਦੀਆਂ ਸਹੂਲਤਾਂ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਤੋਂ ਜਾਣੂੰ ਹੋ ਰਹੇ ਹਨ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਿੱਦਤ ਨਾਲ ਕੰਮ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਲੋਕਾਂ ਦੇ ਮਸਲੇ ਸੁਣੇ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਬਰਨਾਲਾ ਸਾਹਿਤਕਾਰਾਂ, ਚੇਤੰਨ ਲੋਕਾਂ ਦਾ ਜ਼ਿਲ੍ਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਭਗਤ ਸਿੰਘ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਸਮਾਜ ਸੇਵੀ ਕਾਰਜ ਕਰਨ ਅਤੇ ਖੇਡਾਂ ਨਾਲ ਜੁੜਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਐੱਸਡੀਐੱਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਐੱਸਡੀਐੱਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਸੁਪਰਡੈਂਟ ਜ਼ਿਲ੍ਹਾ ਜੇਲ੍ਹ ਬਰਨਾਲਾ ਐੱਸ ਐੱਸ ਨੰਦਗੜ੍ਹ, ਡੀਡੀਪੀਓ ਸਵਿੰਦਰ ਸਿੰਘ,ਤਰਲੋਚਨ ਬਾਂਸਲ,ਸਾਬਕਾ ਸਰਪੰਚ ਗੁਰਜੰਟ ਸਿੰਘ, ਬਾਬਾ ਯਾਦਵਿੰਦਰ ਸਿੰਘ, ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ ਸਮੇਤ ਵੱਖ ਵੱਖ ਅਧਿਕਾਰੀ, ਕੋਰ ਕਮੇਟੀ ਮੈਂਬਰ, ਯੁੱਧ ਨਸ਼ਿਆਂ ਵਿਰੁੱਧ ਟੀਮ ਦੇ ਮੈਂਬਰ, ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦੇ, ਪੰਚਾਇਤੀ ਨੂੰ ਨੁਮਾਇੰਦੇ ਅਤੇ ਇਲਾਕਾ ਵਾਸੀ ਹਾਜ਼ਰ ਸਨ।
: ਆਮ ਲੋਕਾਂ ਦਾ ਮਨੁੱਖੀ ਆਧਿਕਾਰਾ ਪ੍ਰਤੀ ਜਾਗਰੁਕ ਹੋਣਾ ਜਰੂਰੀ: ਭੋਲਾ ਸਿੰਘ ਵਿਰਕ
ਆਮ ਲੋਕਾਂ ਦਾ ਮਨੁੱਖੀ ਅਧਿਕਾਰਾ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ, ਇਸ ਤੋਂ ਪਹਿਲਾਂ ਕੋਰ ਕਮੇਟੀ ਮੈਂਬਰ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਨੇ ਸੰਬੋਧਨ ਕਰਦੇ ਮੁੱਖ ਮਹਿਮਾਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਤੇ ਵਿਸ਼ੇਸ਼ ਮਹਿਮਾਨ ਹਲਕਾ ਵਿਧਾਇਕ ਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਕੁਲਵੰਤ ਸਿੰਘ ਪੰਡੋਰੀ ਸਮੇਤ ਸਮੂਹ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦਾ ਮਨੁੱਖੀ ਆਧਿਕਾਰਾਂ ਪ੍ਰਤੀ ਜਾਗਰੁਕ ਹੋਣਾ ਜਰੂਰੀ ਹੈ । ਅਜਿਹੇ ਕੈਂਪ ਜ਼ਰੀਏ ਹੀ ਅਸੀ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰ ਸਕਦੇ ਹਾਂ । ਇਸ ਮੌਕੇ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਸਮੇਤ ਵੱਖ ਵੱਖ ਸੰਸਥਾਵਾਂ ਵਲੋਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦਾ ਸਨਮਾਨ ਕੀਤਾ ਗਿਆ।