- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ

- ਐਮਸੀਐਚ, ਓਟ ਸੇਵਾਵਾਂ ਸਮੇਤ ਵੱਖ- ਵੱਖ ਕੰਮਾਂ ਦੀ ਕੀਤੀ ਸਮੀਖਿਆ
ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਮੈਨੇਜਿੰਗ ਡਾਇਰੈਕਟਰ ਪੀਐੱਚਐੱਸਸੀ ਤੇ ਡਾਇਰੈਕਟਰ ਪੀਐੱਚਐੱਸਸੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੀ ਅਗਵਾਈ ਅਧੀਨ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਓਟ ਕਲੀਨਿਕ, ਐਂਬੂਲੈਂਸ ਦੀ ਚੈਕਿੰਗ, ਸਪੈਸ਼ਲਿਸਟ ਡਾਕਟਰਾਂ ਦੇ ਬੈਂਚ ਮਾਰਕ, ਬਾਇਓ ਮੈਡੀਕਲ ਵੇਸਟ, ਹਸਪਤਾਲ ਦੀ ਸਾਫ- ਸਫਾਈ, ਐੱਮ.ਸੀ.ਐਚ. ਵਿੰਗ ’ਚ ਕੰਮ ਮੁਕੰਮਲ ਕਰਵਾਉਣ ਸਮੇਤ ਹਸਪਤਾਲ ਵਿਖੇ ਮਰੀਜ਼ਾਂ ਨੂੰ ਮਿਲ ਰਹੀਆਂ ਵੱਖ-ਵੱਖ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।
ਡਾ. ਗੁਰਮਿੰਦਰ ਕੌਰ ਨੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਕੁਮਾਰ, ਮੈਡੀਕਲ ਅਫਸਰ (ਸਪੈਸ਼ਲਿਸਟ) ਡਾ. ਕੰਵਲਜੀਤ ਸਿੰਘ ਬਾਜਵਾ, ਡਾ. ਸ਼ੀਤਲ ਬਾਂਸਲ (ਔਰਤ ਰੋਗਾਂ ਦੇ ਮਾਹਰ) ਤੇ ਮੌਜੂਦ ਹੋਰ ਸਟਾਫ਼ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਐਮ.ਸੀ.ਐਚ. ਵਿੰਗ ਲਈ ਸਟੇਟ ਵੱਲੋਂ ਪ੍ਰਾਪਤ ਫੰਡਾਂ ਚੋਂ ਜਲਦੀ ਅਧੁਨਿਕ ਮਸ਼ੀਨਾਂ ਦੀ ਖ਼ਰੀਦ ਕਰ ਕੇ ਲਗਵਾਈਆਂ ਜਾਣ ਤਾਂ ਜੋਂ ਮਰੀਜ਼ਾਂ ਨੂੰ ਹੋਰ ਬਿਹਤਰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮੁਫ਼ਤ ਇਲਾਜ ਕਰਨਾ ਯਕੀਨੀ ਬਣਾਇਆ ਜਾਵੇ ਤੇ ਆਏ ਹੋਏ ਕਾਰਡਾਂ ਨੂੰ ਘਰ ਘਰ ਵੰਡ ਕੇ ਆਨਲਾਈਨ ਕਰਵਾਏ ਜਾਣ। ਇਸ ਦੌਰਾਨ ਉਨ੍ਹਾਂ ਇਹ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਕਾਰਡ ਬਣਵਾਉਣ ਤੇ ਹੋਰ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਕੁਮਾਰ ਨੇ ਉਨ੍ਹਾਂ ਨੂੰ ਲੋਕ ਹਿੱਤ ’ਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਜੂਕਟਰ ਜਸਪਾਲ ਸਿੰਘ ਜਟਾਣਾ, ਨਰਸਿੰਗ ਸਿਸਟਰ ਪਰਮਜੀਤ ਕੌਰ, ਸਵਰਨਜੀਤ ਕੌਰ, ਫੈਸਿਲਟੀ ਮੈਨੇਜਰ ਹਰਦੀਪ ਸਿੰਘ ਵੀ ਮੌਜੂਦ ਸਨ।