- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਪਿੰਡ ਵਿਧਾਤੇ ’ਚ ਪੁਲਿਸ ਰੇਡ ਦੇ ਰੋਸ ਵਜੋਂ ਅੱਠ ਪੁਰਸ਼ ਤੇ ਔਰਤਾਂ ਪਾਣੀ ਵਾਲੀ ਟੈਂਕੀ ਤੇ ਚੜੇ

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ,
ਭਦੌੜ : ਪਿੰਡ ਵਿਧਾਤਾ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਨਸ਼ਿਆਂ ਵਿਰੁੱਧ ਵਿਢੀ ਮੁਹਿੰਮ ਤਹਿਤ ਪੁਲਿਸ ਵੱਲੋਂ ਮਾਰੀ ਰੇਡ ਦੇ ਰੋਸ ਵਜੋਂ ਪਿੰਡ ਵਿਧਾਤਾ ਵਾਸੀ 8 ਜਣੇ ਪੁਰਸ਼ ਅਤੇ ਔਰਤਾਂ ਪਾਣੀ ਵਾਲੀ ਟੈਂਕੀ ਤੇ ਜਾ ਚੜ੍ਹੇ। ਪਿੰਡ ਵਿਧਾਤਾ ਦੇ ਵਾਸੀ ਬੂਟਾ ਸਿੰਘ ਦਾ ਕਹਿਣਾ ਹੈ ਕਿ ਥਾਣਾ ਟੱਲੇਵਾਲ ਦੀ ਪੁਲਿਸ ਵੱਲੋਂ ਉਨ੍ਹਾਂ ’ਤੇ ਨਸ਼ਾ ਵੇਚਣ ਅਤੇ ਨਸ਼ਾ ਕਰਨ ਦੇ ਦੋਸ਼ ਲਗਾ ਕੇ ਉਨ੍ਹਾਂ ਦੇ ਘਰਾਂ ’ਚ ਵਾਰ-ਵਾਰ ਗੇੜੇ ਮਾਰ ਕੇ ਬਿਨਾਂ ਕਿਸੇ ਕਾਰਨ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਰੋਸ 8 ਪਿੰਡ ਵਾਸੀ ਵਾਟਰ ਵਰਕਸ ਉੱਪਰ ਚੜ੍ਹ ਗਏ ਹਨ। ਉਨ੍ਹਾਂ ਦੀ ਮੰਗ ਹੈ ਕਿ ਲੋਕਲ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਤੰਗ-ਪਰੇਸ਼ਾਨ ਨਾ ਕੀਤਾ ਜਾਵੇ।
ਵਾਟਰ ਵਰਕਸ ਵਾਲੀ ਟੈਂਕੀ ਤੇ ਉੱਪਰ ਚੜ੍ਹਨ ਵਾਲਿਆਂ ’ਚ ਬੂਟਾ ਸਿੰਘ ਪੁੱਤਰ ਗੁਰਮੇਲ ਸਿੰਘ, ਵਿੱਕੀ ਸਿੰਘ ਪੁੱਤਰ ਗੁਰਮੇਲ ਸਿੰਘ ਉਰਫ਼ ਗੁਰਾ, ਵਿੱਕੀ ਸਿੰਘ ਪੁੱਤਰ ਗੁਰਮੇਲ ਸਿੰਘ ਚੌਂਕੀਦਾਰ, ਮਾੜੂ ਸਿੰਘ ਪੁੱਤਰ ਬੂਟਾ ਸਿੰਘ, ਸਰਬਜੀਤ ਕੌਰ ਪਤਨੀ ਗੁਰਾ ਸਿੰਘ, ਸਰਬਜੀਤ ਕੌਰ ਪਤਨੀ ਬੂਟਾ ਸਿੰਘ, ਗੁਰਲਾਲ ਸਿੰਘ ਪੁੱਤਰ ਮਿੱਠੂ ਸਿੰਘ, ਬੋਗਾ ਸਿੰਘ ਪੁੱਤਰ ਗੁਰਮੇਲ ਸਿੰਘ ਸ਼ਾਮਿਲ ਸਨ। ਪਿੰਡ ਵਾਸੀਆਂ ਦੇ ਅਚਾਨਕ ਚੁੱਕੇ ਇਸ ਕਦਮ ਨਾਲ ਪੁਲਿਸ ਪ੍ਰਸ਼ਾਸਨ ’ਚ ਹਫੜਾ ਦਫੜੀ ਮੱਚ ਗਈ ਤੇ ਮੌਕੇ ਤੇ ਡੀਐੱਸਪੀ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਪੁੱਜ ਗਏ। ਡੀਐਸਪੀ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਕਿਸੇ ਵੀ ਵਿਅਕਤੀ ਨੂੰ ਨਜਾਇਜ਼ ਤੰਗ ਪਰੇਸ਼ਾਨ ਨਹੀਂ ਕੀਤਾ ਜਾਵੇਗਾ ਪ੍ਰੰਤੂ ਅਸੀਂ ਪਿੰਡਾਂ ’ਚ ਨਸ਼ਾ ਖਤਮ ਕਰਨਾ ਹੈ। ਨਸ਼ਾ ਕਰਨ ਵਾਲੇ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਦੀ ਲੰਬੀ ਜਦੋ-ਜਹਿਦ ਤੋਂ ਬਾਅਦਅਤੇ ਪੁਲਿਸ ਅਧਿਕਾਰੀਆਂ ਦੇ ਵਿਸ਼ਵਾਸ ਦਿਵਾਉਣ ਤੇ ਪ੍ਰਦਰਸ਼ਨਕਾਰੀਆਂ ਨੂੰ ਵਾਟਰ ਵਰਕਸ ਵਾਲੀ ਟੈਂਕੀ ਤੋਂ ਹੇਠਾਂ ਉਤਾਰਿਆ ਗਿਆ।