- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਨਿਰਵਿਘਨ ਖਰੀਦ ਤੇ ਡੀਏਪੀ ਖਾਦ ਦੀ ਪੂਰਤੀ ਕਰੇ ਸਰਕਾਰ - ਭਾਕਿਯੂ ਕਾਦੀਆ

ਨਵਦੀਪ ਸੇਖਾ, ਪੰਜਾਬੀ ਜਾਗਰਣ,
ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਨੀਵਾਲ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਨੀਵਾਲ ਨੇ ਮੰਗ ਕਰਦਿਆਂ ਕਿਹਾ ਕਿ ਝੋਨੇ ਦੀ ਆਉਣ ਵਾਲੀ ਫਸਲ ਦੀ ਆਮਦ ਨੂੰ ਧਿਆਨ ’ਚ ਰੱਖਦਿਆਂ ਮੰਡੀਆਂ ਤੇ ਪੇਂਡੂ ਖੇਤਰਾਂ ਦੇ ਸੈਂਟਰਾਂ ਝੋਨੇ ਦੀ ਖਰੀਦ ਸਰਕਾਰੀ ਤੌਰ ’ਤੇ ਨੂੰ ਅਮਲੀ ਤੌਰ ਤੇ ਯਕੀਨੀ ਬਣਾਇਆ ਜਾਵੇ। ਮੰਡੀਆਂ ਤੇ ਖਰੀਦ ਕੇਂਦਰਾਂ ’ਚ ਝੋਨੇ ਦੀ ਹਰ ਇੱਕ ਢੇਰੀ ਦੀ ਰੋਜ਼ਾਨਾ ਖਰੀਦ ਨੂੰ ਯਕੀਨੀ ਬਣਾਇਆ ਜਾਵੇ। ਮੰਡੀਆਂ ਤੇ ਖਰੀਦ ਕੇਂਦਰਾਂ ’ਚ ਆਈਆਂ ਹੋਈਆਂ ਝੋਨੇ ਦੀ ਫਸਲ ਦੀਆਂ ਢੇਰੀਆਂ ਨੂੰ ਝੋਨੇ ਦੀ ਖਰੀਦ ਕਰ ਰਹੀਆਂ ਏਜੰਸੀਆਂ ਵੱਲੋਂ ਬਿਨਾਂ ਵਜ੍ਹਾ ਰਿਜੈਕਟ ਕਰਕੇ ਵਪਾਰੀਆਂ ਵੱਲੋਂ ਕਿਸਾਨਾਂ ਦੀ ਲੁੱਟ ਕਰਨ ਲਈ ਖੁੱਲ੍ਹਾ ਨਾ ਛੱਡਿਆ ਜਾਵੇ ਬਲਕਿ ਹਰ ਇੱਕ ਢੇਰੀ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ। ਆਉਣ ਵਾਲੀ ਹਾੜੀ ਦੀ ਫਸਲ ਦੀ ਬਿਜਾਈ ਲਈ ਸਰਕਾਰ ਵੱਲੋਂ ਡੀਏਪੀ ਦੇ ਬਫਰ ਸਟਾਕ ਦਾ ਪ੍ਰਬੰਧ ਕੀਤਾ ਜਾਵੇ ਤੇ ਕੋਆਪ੍ਰਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਡੀਏਪੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਡੀਏਪੀ ਖਾਦ ਨਾਲ ਬੇਲੋੜੀਆਂ ਦਵਾਈਆਂ ਨਾ ਦਿੱਤੀਆਂ ਜਾਣ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਵੱਲ ਉੱਚਿਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਗੁਰਨਾਮ ਸਿੰਘ ਠੀਕਰੀਵਾਲ, ਜਸਮੇਲ ਸਿੰਘ ਕਾਲੇਕੇ, ਯਾਦਵਿੰਦਰ ਸਿੰਘ ਰਾਜਗੜ੍ਹ, ਬੁਗਰ ਸਿੰਘ ਫਰਵਾਹੀ, ਪਰਮਜੀਤ ਸਿੰਘ ਮਹਿਲ ਕਲਾਂ, ਜਸਵੀਰ ਸਿੰਘ ਕਾਲੇਕੇ, ਗਗਨਦੀਪ ਸਿੰਘ ਸਹਿਜੜਾ, ਗੁਰਪ੍ਰੀਤ ਸਿੰਘ ਪੱਖੋਕੇ, ਬੂਟਾ ਸਿੰਘ ਮੱਲੀਆਂ, ਗੁਰਮੀਤ ਸਿੰਘ ਬੱਦੋਵਾਲ, ਗੁਰਜੀਤ ਸਿੰਘ ਸੀਨੀਵਾਲ, ਅਮਰਜੀਤ ਸਿੰਘ ਮਹਿਲ ਕਲਾਂ ਆਗੂ ਹਾਜ਼ਰ ਸਨ।