- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਸਿੱਖਿਆ ਇੰਚਾਰਜ ਡਾ. ਜਗਸੀਰ ਸਿੰਘ ਚੀਮਾ ਵੱਲੋਂ ਪਿੰਡ ਗੁਰਮ ਵਿਖੇ ਸਕੂਲ ਦਾ ਦੌਰਾ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਪੰਜਾਬ ਸਰਕਾਰ ਵੱਲੋਂ ਸੂਬੇ ’ਚ ਵਿੱਢੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ ਜਗਸੀਰ ਸਿੰਘ ਚੀਮਾ (ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ) ਵੱਲੋਂ ਪਿੰਡ ਗੁਰਮ ਦੇ ਸਰਕਾਰੀ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਸਟਾਫ਼, ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਤੇ ਸਕੂਲ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਨੂੰ ਬਹੁਤ ਬਾਰੀਕੀ ਨਾਲ ਸੁਣਿਆ। ਮੀਟਿੰਗ ਦੌਰਾਨ ਅਧਿਆਪਕਾਂ ਨੇ ਸਕੂਲ ਦੇ ਬੁਨਿਆਦੀ ਢਾਂਚੇ ਤੇ ਹੋਰ ਪ੍ਰਬੰਧਕੀ ਮੁਸ਼ਕਲਾਂ ਬਾਰੇ ਜ਼ਿਲ੍ਹਾ ਇੰਚਾਰਜ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਵੀ ਆਪਣੀ ਪੜ੍ਹਾਈ ਤੇ ਸਕੂਲ ’ਚ ਮਿਲਣ ਵਾਲੀਆਂ ਹੋਰ ਸਹੂਲਤਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਜ਼ਿਲ੍ਹਾ ਸਿੱਖਿਆ ਇੰਚਾਰਜ ਨੇ ਸਾਰੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਨੋਰਥ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣਾ ਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡ ਗੁਰਮ ਦੇ ਇਸ ਸਕੂਲ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਤੇ ਸਰਕਾਰ ਦੇ ਨੋਟਿਸ ’ਚ ਲਿਆਕੇ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ’ਚ ਕੋਈ ਰੁਕਾਵਟ ਨਾ ਆਵੇ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਵੀ ਨਾਲ ਮੌਜੂਦ ਸਨ।