- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼ ਕਾਂਗਰਸ ਵੱਲੋਂ ਧਰਨਾ, ਰੋਸ ਮਾਰਚ ਉਪਰੰਤ ਸਰਕਾਰ ਦੀ ਅਰਥੀ ਫੂਕੀ

-ਨਸ਼ਿਆਂ ਖ਼ਿਲਾਫ਼ ‘ਜਾਗੋ’ ਕੱਢ ਕੇ ਲੋਕਾਂ ਨੂੰ ਲਾਮਬੰਦ ਕਰੇਗੀ ਕਾਂਗਰਸ
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਸੂਬੇ ਅੰਦਰ ਨਸ਼ਿਆਂ ਦੀ ਖੁਲੇਆਮ ਵਿੱਕਰੀ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸਸੀ ਵਿਭਾਗ ਦੇ ਸੂਬਾ ਕਾਰਜਕਾਰੀ ਚੇਅਰਮੈਨ ਬੰਨੀ ਖਹਿਰਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਧਰਨਾ ਲਗਾਉਣ ਉਪਰੰਤ ਰੋਸ ਮਾਰਚ ਕੱਢ ਕੇ ਬੱਸ ਸਟੈਂਡ ਮਹਿਲ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਰਥੀ ਫੂਕ ਮੁਜ਼ਾਹਰਾ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬੰਨੀ ਖਹਿਰਾ,ਐੱਸਸੀ ਵਿਭਾਗ ਮਹਿਲ ਕਲਾਂ ਦੇ ਅਬਜ਼ਰਵਰ ਕੁਲਵਿੰਦਰ ਸਿੰਘ ਨਾਭਾ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਬਲਾਕ ਸ਼ੇਰਪੁਰ ਦੇ ਪ੍ਰਧਾਨ ਜਸਮੇਲ ਸਿੰਘ ਬੜੀ ਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗਗਨ ਸਰਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੇ ਤਸਕਰਾਂ ਨੂੰ ਹੱਥ ਪਾਉਣ ਦੀ ਬਜਾਏ ਖਾਣ ਪੀਣ ਵਾਲੇ ਲੋਕਾਂ ਨੂੰ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਹੈ । ਪਿੰਡਾਂ ਅੰਦਰ ਨਸ਼ਿਆਂ ਦਾ ਫੈਲਾਅ ਲਗਾਤਾਰ ਵਧ ਰਿਹਾ ਹੈ ਤੇ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਮਹਿਲ ਕਲਾਂ ’ਚ ਇੱਕ ਮਹੀਨੇ ਦੌਰਾਨ ਹੀ ਚਿੱਟੇ ਤੇ ਹੋਰ ਨਸ਼ਿਆਂ ਕਾਰਨ ਕਈ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਆਗੂਆਂ ਨੇ ਸਰਕਾਰ ਤੋਂ ਨਸ਼ਿਆਂ ਦੀ ਸਪਲਾਈ ’ਤੇ ਸਖ਼ਤੀ ਨਾਲ ਰੋਕ ਲਗਾਉਣ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਦੀ ਮੰਗ ਕੀਤੀ।
ਇਸ ਮੌਕੇ ਬੰਨੀ ਖਹਿਰਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੇ ਹੁਕਮਾਂ ਤੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਦਿਨਾਂ ’ਚ ਕਾਂਗਰਸ ਪਾਰਟੀ ਵਲੋਂ ਪਿੰਡ ਪੱਧਰ ’ਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ‘ਜਾਗੋ’ ਕੱਢੀ ਜਾਵੇਗੀ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਡੀਐੱਸਪੀ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਸਾਬਕਾ ਚੇਅਰਮੈਨ ਬਾਬੂ ਰੋਸ਼ਨ ਲਾਲ ਬਾਂਸਲ,ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਧਨੇਰ, ਦਲਜੀਤ ਸਿੰਘ ਮਾਨ ਗਹਿਲ, ਸਾਬਕਾ ਸਰਪੰਚ ਪਰਮਿੰਦਰ ਸਿੰਘ ਸੱਦੋਵਾਲ, ਸਾਬਕਾ ਸਰਪੰਚ ਸਿੰਗਾਰਾ ਸਿੰਘ ਵਜੀਦਕੇ, ਜਸਵਿੰਦਰ ਸਿੰਘ ਮਾਂਗਟ ਹਮੀਦੀ,ਸਰਬਜੀਤ ਸਿੰਘ ਸਰਬੀ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਦੀਪਇੰਦਰ ਸਿੰਘ ਧਨੇਰ, ਸਾਬਕਾ ਸਰਪੰਚ ਨਛੱਤਰ ਸਿੰਘ ਸੱਦੋਵਾਲ, ਗੁਰਦੀਪ ਸਿੰਘ ਰਾਏਸਰ, ਨੰਬਰਦਾਰ ਬੇਅੰਤ ਸਿੰਘ ਵਜੀਦਕੇ ਖੁਰਦ, ਸਰਬਜੀਤ ਕੌਰ ਹਮੀਦੀ, ਗਗਨਦੀਪ ਸਿੰਘ ਗਗਨ ਹੁੰਦਲ ਵਜੀਦਕੇ, ਹਰਪ੍ਰੀਤ ਸਿੰਘ ਪ੍ਰੀਤ ਬੀਹਲਾ, ਕਮਲ ਗਿੱਲ, ਦੀਪ ਵਜੀਦਕੇ, ਸੁਖਵਿੰਦਰ ਸਿੰਘ ਸੁੱਖੀ ਗਰੇਵਾਲ, ਮਿਸਤਰੀ ਬਲਦੇਵ ਸਿੰਘ ਬਿੱਲੂ ਵਜੀਦਕੇ ਆਦਿ ਹਾਜ਼ਰ ਸਨ।