- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਠੁੱਲੀਵਾਲ ਪੁਲਿਸ ਵੱਲੋਂ ਸੱਤ ਗ੍ਰਾਮ ਨਸ਼ੀਲਾ ਪਦਾਰਥ ਸਮੇਤ ਦੋ ਗ੍ਰਿਫ਼ਤਾਰ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਥਾਣਾ ਠੁੱਲੀਵਾਲ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਸੱਤ ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਏਐਸਆਈ ਜਸਵਿੰਦਰ ਸਿੰਘ ਧਨੌਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀਐਸਪੀ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਦੀ ਰਹਿਨੁਮਾਈ ਤੇ ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ।ਉਨ੍ਹਾਂ ਦੱਸਿਆ ਕਿ ਥਾਣਾ ਠੁੱਲੀਵਾਲ ਪੁਲਿਸ ਨੂੰ ਮੁਖਬਰ ਵੱਲੋਂ ਸੂਚਨਾ ਮਿਲੀ ਸੀ ਕਿ ਪਿੰਡ ਵਜੀਦਕੇ ਖੁਰਦ ਤੇ ਹਮੀਦੀ ਵਿਚਕਾਰ ਲੰਘਦੇ ਰਜਵਾਹੇ ਦੇ ਪੁਲ ਨੇੜੇ ਦੋ ਵਿਅਕਤੀ ਨਸ਼ੀਲਾ ਪਦਾਰਥ ਵੇਚਣ ਲਈ ਘੁੰਮ ਰਹੇ ਹਨ। ਸੂਚਨਾ ਮਿਲਣ ਉਪਰੰਤ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਨਾਕਾਬੰਦੀ ਕੀਤੀ ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਦੋਵਾਂ ਕੋਲੋਂ ਸੱਤ ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ, ਜਿਸ ਉਪਰੰਤ ਉਨ੍ਹਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਜੋਤ ਸਿੰਘ ਤੇ ਤਰਸੇਮ ਸਿੰਘ ਵਾਸੀ ਛਾਪਾ ਵਜੋਂ ਹੋਈ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਐਨਡੀਪੀਐਸ ਐਕਟ ਤਹਿਤ ਕਾਰਵਾਈ ਅਮਲ ’ਚ ਲਿਆ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।