73.15 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਲੋਕ ਅਰਪਣ 73.15 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਲੋਕ ਅਰਪਣ
Publish Date: Tue, 06 Oct 2026 04:43 PM (IST)
Updated Date: Wed, 07 Oct 2026 04:05 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਓਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਪਿੰਡ ਮੌੜ ਮਕਸੂਥਾਂ ਤੋਂ ਰਾਈਆ ਡਰੇਨ ਤੱਕ ਨਵੀਂ ਬਣੀ ਸੜਕ ਦਾ ਉਦਘਾਟਨ ਕਰਕੇ ਇਸ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਦੱਸਿਆ ਕਿ 1.2 ਕਿਲੋਮੀਟਰ ਲੰਬੀ ਇਸ ਨਵੀਂ ਸੜਕ ਦੀ ਉਸਾਰੀ ’ਤੇ ਕਰੀਬ 73.15 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਇਹ ਚਿਰਕੋਣੀ ਮੰਗ ਸੀ, ਜਿਸ ਦੇ ਪੂਰਾ ਹੋਣ ਨਾਲ ਹੁਣ ਪਿੰਡ ਵਾਸੀਆਂ ਅਤੇ ਰਾਹਗੀਰਾਂ ਦੀ ਆਵਾਜਾਈ ਕਾਫ਼ੀ ਸੁਖਾਲੀ ਹੋ ਜਾਵੇਗੀ। ਇਹ ਸੜਕ ਨਾ ਸਿਰਫ਼ ਆਵਾਜਾਈ ਨੂੰ ਆਸਾਨ ਬਣਾਏਗੀ, ਸਗੋਂ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੀ ਨਵੀਂ ਗਤੀ ਦੇਵੇਗੀ। ਉਨ੍ਹਾਂ ਕਿਹਾ ਕਿ ਹਲਕਾ ਭਦੌੜ ’ਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਤੋਂ ਲਗਾਤਾਰ ਜਾਰੀ ਹਨ। ਲੋਕਾਂ ਨੂੰ ਬਿਹਤਰ ਸਹੂਲਤਾਂ, ਪੱਕੀਆਂ ਸੜਕਾਂ ਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਪਹਿਲਕਦਮੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ’ਚ ਹਲਕੇ ਅੰਦਰ ਹੋਰ ਵੀ ਕਈ ਵੱਡੇ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ। ਇਸ ਉਦਘਾਟਨੀ ਸਮਾਰੋਹ ਦੌਰਾਨ ਪਿੰਡ ਦੇ ਪਤਵੰਤੇ ਸੱਜਣ ਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਉਗੋਕੇ ਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।