ਡੀਸੀ ਦਫ਼ਤਰ ਦੇ ਸਾਰੇ ਗੇਟਾਂ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਡੀਸੀ ਦਫ਼ਤਰ ਦੇ ਸਾਰੇ ਗੇਟਾਂ ’ਤੇ ਕਿਸਾਨਾਂ ਦਾ ਪੱਕਾ ਮੋਰਚਾ
Publish Date: Tue, 06 Oct 2026 05:06 PM (IST)
Updated Date: Wed, 07 Oct 2026 04:05 AM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਤਹਿਤ ਮੰਗਲਵਾਰ ਨੂੰ ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੁੱਚੇ ਦਰਵਾਜ਼ਿਆਂ ’ਤੇ ਕਿਸਾਨਾਂ ਨੇ ਪੱਕਾ ਮੋਰਚਾ ਲਗਾ ਦਿੱਤਾ। ਸਵੇਰੇ ਕਰੀਬ 8 ਵਜੇ ਹੀ ਵੱਡੀ ਗਿਣਤੀ ’ਚ ਕਿਸਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟਾਂ ’ਤੇ ਪਹੁੰਚ ਗਏ ਅਤੇ ਧਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟਾਂ ਨੂੰ ਘੇਰ ਕੇ ਰੱਖਿਆ, ਜਿਸ ਕਾਰਨ ਦਫ਼ਤਰੀ ਮੁਲਾਜ਼ਮਾਂ ਨੂੰ ਅੰਦਰ ਦਾਖ਼ਲ ਹੋਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਵੱਲੋਂ ਕਿਸੇ ਵੀ ਦਫ਼ਤਰੀ ਕਰਮਚਾਰੀ ਨੂੰ ਦਫ਼ਤਰਾਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਕਾਰਨ ਸਾਰਾ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਦੂਜੇ ਪਾਸੇ, ਆਪਣੇ ਰੋਜ਼ਾਨਾ ਕੰਮਕਾਜ ਸਬੰਧੀ ਸਰਕਾਰੀ ਦਫ਼ਤਰਾਂ ’ਚ ਆਏ ਆਮ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਲੋਕ ਦੂਰ-ਦੁਰਾਡੇ ਇਲਾਕਿਆਂ ਤੋਂ ਆਪਣੇ ਕੰਮ ਕਰਵਾਉਣ ਲਈ ਪਹੁੰਚੇ ਸਨ, ਪਰ ਦਫ਼ਤਰ ਬੰਦ ਰਹਿਣ ਕਾਰਨ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਹੀ ਵਾਪਸ ਪਰਤਣਾ ਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।