- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
40 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਕਾਬੂ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 40 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਹਾਈਟੈਕ ਨਾਕੇ ਤੇ ਮੌਜੂਦ ਸਨ ਤਾਂ ਪੁਲਿਸ ਪਾਸ ਮੁਖਬਰ ਖਾਸ ਨੇ ਆ ਕੇ ਗੁਪਤ ਸੂਚਨਾ ਦਿੱਤੀ ਕਿ ਮੁਲਜ਼ਮ ਅਨਮੋਲ ਸਿੰਘ ਉਰਫ ਮੋਨਾ ਪੁੱਤਰ ਹਾਕਮ ਸਿੰਘ ਵਾਸੀ ਮਹਿਤਾ ਜੋ ਬਾਹਰੋਂ ਸਸਤੇ ਭਾਅ ਪਰ ਨਸ਼ੀਲੀਆਂ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ’ਚ ਤੁਰ ਫਿਰਕੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਮਾਤਾ ਦਾਤੀ ਰੋਡ ਤੇ ਗੋਲ਼ੀਆਂ ਵੇਚਣ ਦੀ ਤਾਕ ਵਿਚ ਹੈ।ਜੇਕਰ ਉਸਦੀ ਤਲਾਸ਼ੀ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਜਿਸਤੇ ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਛਾਪੇਮਾਰੀ ਕਰਕੇ ਮੁਲਜ਼ਮ ਨੂੰ 40 ਪਾਬੰਦੀਸ਼ੁਦਾ ਗੋਲੀਆਂ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।