- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ 50 ਲੀਟਰ ਲਾਹਣ ਸਣੇ ਇੱਕ ਕਾਬੂ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 50 ਲੀਟਰ ਲਾਹਣ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸੰਬੰਧ 'ਚ ਹਾਈਟੈਕ ਨਾਕਾ ਤਪਾ ਮੌਜੂਦ ਸਨ ਤਾਂ ਪੁਲਿਸ ਪਾਸ ਮੁਖਬਰ ਖਾਸ ਨੇ ਅਹਿਲਦਗੀ ’ਚ ਇਤਲਾਹ ਦਿੱਤੀ ਕਿ ਜਗਸੀਰ ਸਿੰਘ ਉਰਫ ਬੱਬੋ ਪੁੱਤਰ ਕਾਲਾ ਸਿੰਘ ਵਾਸੀ ਨੇੜੇ ਦਾਣਾ ਮੰਡੀ, ਮਹਿਤਾ ਜੋ ਆਪਣੇ ਰਿਹਾਇਸ਼ੀ ਮਕਾਨ ’ਚ ਨਾਜਾਇਜ਼ ਸ਼ਰਾਬ ਕੱਢਣ ਤੇ ਲਾਹਣ ਰੱਖਣ ਤੇ ਕਸੀਦ ਕਰਕੇ ਵੇਚਣ ਦਾ ਆਦੀ ਹੈ। ਜੇਕਰ ਹੁਣੇ ਰਿਹਾਇ੍ਸ਼ੀ ਮਕਾਨ ਪਰ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ’ਚ ਨਾਜਾਇਜ਼੍ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦਾ ਹੈ। ਜਿਸ ਤੇ ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਦੋਸ਼ੀ ਦੇ ਘਰ ਕੀਤੀ ਛਾਪੇਮਾਰੀ ਦੌਰਾਨ 50 ਲੀਟਰ ਲਾਹਣ ਬਰਾਮਦ ਕਰਕੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।