- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਜੀਐਸ ਸਕੂਲ ਭਦੌੜ ਵਿਖੇ ਪ੍ਰਧਾਨ ਮਨੀਸ਼ ਗਰਗ ਦੀ ਅਗਵਾਈ ਹੇਠ ਕੁਇਜ ਮੁਕਾਬਲੇ ਕਰਵਾਏ

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ,
ਭਦੌੜ : ਕਸਬਾ ਭਦੌੜ ਦੇ ਬੀਜੀਐਸ ਸਕੂਲ ਵਿਖੇ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਕੁਮਾਰ ਗਰਗ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ’ਚ ਖੇਤਰ ਦੇ ਵੱਖ-ਵੱਖ ਸਕੂਲਾਂ ਦੀਆਂ 16 ਟੀਮਾਂ ਨੇ ਭਾਗ ਲਿਆ। ਇਸ ਸਮਾਰੋਹ ’ਚ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਮੁੱਖ ਮਹਿਮਾਨ ਵਜੋਂ ਪੁੱਜੇ। ਜਦੋਂ ਕਿ ਡੀਐਸਪੀ ਤਪਾ ਜਸਕਰਨ ਸਿੰਘ ਬਰਾੜ, ਸੀਆਈਏ ਦੇ ਇੰਸਪੈਕਟਰ ਬਲਜੀਤ ਸਿੰਘ, ਥਾਣਾ ਭਦੌੜ ਦੇ ਐੱਸਐੱਚਓ ਇੰਸਪੈਕਟਰ ਹਰਸਿਮਰਨਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਸਮਾਗਮ ਨੂੰ ਬੈਟਲ ਆਫ ਦਾ ਬਰੇਨ ਨਾਮ ਦਿੱਤਾ ਗਿਆ। ਇਨ੍ਹਾਂ ਮੁਕਾਬਲਿਆਂ ’ਚ ਭਦੌੜ ਤੇ ਆਸ ਪਾਸ ਦੇ ਖੇਤਰ ਦੇ ਵੱਖ-ਵੱਖ ਸਕੂਲਾਂ ਦੀਆਂ 16 ਟੀਮਾਂ ਨੇ ਭਾਗ ਲਿਆ। ਮੁਕਾਬਲਿਆਂ ’ਚ ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਾਈਰੂਪਾ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋਂ ਕਿ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਦੀ ਟੀਮ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੈਣੇਵਾਲ ਦੀ ਟੀਮ ਤੀਜੇ ਸਥਾਨ ਤੇ ਰਹੀ।
ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਕੁਮਾਰ ਗਰਗ ਜਿਨ੍ਹਾਂ ਦੀ ਰਹਿਨੁਮਾਈ ਹੇਠ ਇਹ ਸਮਾਗਮ ਹੋਇਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਆਮ ਗਿਆਨ ’ਚ ਵਾਧਾ ਕਰਨ ਦੇ ਨਾਲ ਨਾਲ ਉਨ੍ਹਾਂ ’ਚ ਆਤਮ ਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਗੱਲ ਜਿੱਤ ਜਾਂ ਹਾਰ ਦੀ ਨਹੀਂ ਹੁੰਦੀ ਅਜਿਹੇ ਮੁਕਾਬਲਿਆਂ ਚ’ ਹਿੱਸਾ ਲੈਣਾ ਹੀ ਵਿਦਿਆਰਥੀਆਂ ਦੇ ਉੱਚੇ ਮਨੋਬਲ ਦਾ ਸਬੂਤ ਹੈ। ਸਕੂਲ ਦੇ ਪ੍ਰਿੰਸੀਪਲ ਨਿਰਦੋਸ਼ ਰਲਹਨ ਨੇ ਕਿਹਾ ਕਿ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਦੇ ਜਨਰਲ ਨੌਲੇਜ ਦੇ ’ਚ ਵਾਧਾ ਕਰਨਾ ਤੇ ਬੱਚਿਆਂ ਨੂੰ ਟੀਵੀ, ਮੋਬਾਇਲ ਤੇ ਹੋਰ ਮਾਨਸਿਕ ਤੌਰ ਤੇ ਕਮਜ਼ੋਰ ਕਰਨ ਵਾਲੀਆਂ ਐਪਸ ਤੋਂ ਧਿਆਨ ਹਟਾ ਕੇ ਕਿਤਾਬਾਂ ਪੜ੍ਹਨ ਲਈ ਪ੍ਰੇਰਤ ਕਰਨਾ ਹੈ।ਇਸ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਅਜਿਹੇ ਮੁਕਾਬਲੇ ਸਲਾਹੁਉਣਯੋਗ ਉਪਰਾਲਾ ਹੈ ਜਿਸ ਲਈ ਮਨੀਸ਼ ਗਰਗ ਦੀ ਟੀਮ ਵਧਾਈ ਦੀ ਪਾਤਰ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਵੀ ਅਜਿਹੇ ਮੁਕਾਬਲੇ ਵੱਡੀ ਪੱਧਰ ਤੇ ਕਰਵਾਉਣ ਦੇ ਯਤਨ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਿਆ ਜਾ ਸਕੇ। ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ, ਨਗਰ ਕੌਂਸਲ ਪ੍ਰਧਾਨ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ, ਡੀਐਸਪੀ ਤਪਾ ਜਸਕਰਨ ਸਿੰਘ ਬਰਾੜ, ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ,ਥਾਣਾ ਭਦੌੜ ਦੇ ਮੁੱਖ ਅਫਸਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਮਹਿਰੋਕ, ਜਵਾਹਰ ਲਾਲ ਸਿੰਗਲਾ ਆੜਤੀਆ, ਨਾਹਰ ਸਿੰਘ ਔਲਖ, ਕੌਂਸਲਰ ਵਕੀਲ ਸਿੰਘ,ਆਪ ਆਗੂ ਮਾਤਾ ਜਸਵੰਤ ਕੌਰ, ਸਾਬਕਾ ਕੌਂਸਲਰ ਗੁਰਪਾਲ ਸਿੰਘ, ਅਮਰਜੀਤ ਸਿੰਘ, ਲਾਭ ਸਿੰਘ ਲਾਭਾ, ਅਸ਼ੋਕ ਰਾਮ, ਪ੍ਰਧਾਨ ਹੀਰਾ ਲਾਲ ਸਿੰਗਲਾ, ਪੁਨੀਤ ਗਰਗ, ਬੀਰਬਲ ਦਾਸ ਦੀਪਗੜੀਆ, ਸ਼ੀਤਲ ਕੁਮਾਰ ਸ਼ੈਲਰ ਵਾਲੇ, ਵਪਾਰ ਮੰਡਲ ਪ੍ਰਧਾਨ ਗੁਰਦੀਪ ਦੀਪਾ, ਲਵਲ ਕੁਮਾਰ, ਹੇਮਰਾਜ ਸ਼ਰਮਾ, ਨੀਤਨ ਸਿੰਗਲਾ, ਦੀਪਕ ਬੋਨੀ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ’ਚ ਪਤਵੰਤੇ ਹਾਜ਼ਰ ਸਨ।