- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਟਲ ਆਫ਼ ਦ ਬ੍ਰੇਨਜ਼’ ਮੁਕਾਬਲੇ ’ਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਨੇ ਹਾਸਲ ਕੀਤਾ ਦੂਜਾ ਸਥਾਨ

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ,
ਭਦੌੜ : ਬੱਚਿਆਂ ਦੇ ਆਮ ਗਿਆਨ ’ਚ ਵਾਧਾ ਕਰਨ ਤੇ ਉਨ੍ਹਾਂ ਦੀ ਬੌਧਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ ਤੇ ਅਗਰਵਾਲ ਸਭਾ ਰਜਿਸਟਰਡ ਭਦੌੜ ਦੇ ਪ੍ਰਧਾਨ ਅਰੁਣ ਕੁਮਾਰ ਸਿੰਗਲਾ ਦੇ ਵਿਸ਼ੇਸ਼ ਉਪਰਾਲੇ ਸਦਕਾ ਤੀਜਾ ‘ਬੈਟਲ ਆਫ਼ ਦ ਬ੍ਰੇਨਜ਼’ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਇਲਾਕੇ ਦੇ 17 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪਿ੍ੰਸੀਪਲ ਸੁਖਵੀਰ ਕੌਰ ਧਾਲੀਵਾਲ ਮੈਡਮ ਪਵਨਪ੍ਰੀਤ ਕੌਰ, ਮੈਡਮ ਕੰਚਨ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਆਮ ਗਿਆਨ ’ਚ ਵਾਧਾ ਕਰਨਾ, ਉਨ੍ਹਾਂ ਦੀ ਸੋਚਣ-ਸਮਝਣ ਦੀ ਸਮਰੱਥਾ ਨੂੰ ਵਿਕਸਿਤ ਕਰਨਾ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਸੀ।
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮਾਗਮ ’ਚ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸੀ.ਆਈ.ਏ. ਸਟਾਫ਼ ਹੰਡਿਆਇਆ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਤੇ ਥਾਣਾ ਭਦੌੜ ਦੇ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17 ਸਕੂਲਾਂ ਦੀਆਂ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ ਅਤੇ ਫਾਈਨਲ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫ਼ਲਤਾ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਐੱਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸਕੱਤਰ ਹਰਮਨਪ੍ਰੀਤ ਸਿੰਘ ਸਿੱਧੂ, ਸੰਦੀਪ ਕੁਮਾਰ ਦਹੀਆ ਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।