- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਸੇਵਾ ਸਿੰਘ ਕ੍ਰਿਪਾਨ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਹੋਈ ਚੋਣ, ਨੇਵਲਜੀਤ ਸਿੰਘ ਹਨੀ ਬਣੇ ਪ੍ਰਧਾਨ

:: ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਹੇਠ ਹੋਈ ਮੀਟਿੰਗ
ਸਟਾਫ਼ ਰਿਪੋਰਟਰ,ਪੰਜਾਬੀ ਜਾਗਰਣ, ਬਰਨਾਲਾ : ਸ੍ਰੀ ਸੇਵਾ ਸਿੰਘ ਕ੍ਰਿਪਾਨ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਇੱਕ ਅਹਿਮ ਮੀਟਿੰਗ ਫਾਊਂਡੇਸ਼ਨ ਦੇ ਸਰਪ੍ਰਸਤ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਹੇਠ ਭਾਰਾ ਪੈਲੇਸ, ਚੀਮਾ ਵਿਖੇ ਹੋਈ। ਇਸ ਮੀਟਿੰਗ ’ਚ ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਤੇ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਫਾਊਂਡੇਸ਼ਨ ਦੇ ਵੱਖ-ਵੱਖ ਅਹੁਦਿਆਂ ਲਈ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਫਾਊਂਡੇਸ਼ਨ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਇਸ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਚੁਣੇ ਗਏ ਅਹੁਦੇਦਾਰ ’ਚ ਸਰਪ੍ਰਸਤ ਤਰਨਜੀਤ ਸਿੰਘ ਦੁੱਗਲ, ਪ੍ਰਧਾਨ ਨੇਵਲਜੀਤ ਸਿੰਘ ਹਨੀ, ਚੇਅਰਮੈਨ ਅਨੰਦ ਸ਼ਰਮਾ, ਖਜਾਨਚੀ ਦਲਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਗੁਰਾ ਭੋਤਨਾ, ਸੀਨੀਅਰ ਮੀਤ ਪ੍ਰਧਾਨ ਪਿੰਦਰ ਚੀਮਾ, ਜਸਕਰਨ ਦਰਾਜ, ਪਰਮਿੰਦਰ ਭਦੌੜ, ਮੋਹਿੰਦਰ ਸਿੰਘ ਚੁਹਾਣਕੇ, ਮੀਤ ਪ੍ਰਧਾਨ ਤਾਰਾ ਸਿੰਘ ਜੋਧਪੁਰ, ਹਰਵਿੰਦਰ ਸਿੰਘ ਦੁੱਗਲ, ਗੁਰਪ੍ਰੀਤ ਸਿੰਘ ਗਿੱਲ, ਹਰਪ੍ਰੀਤ ਸਿੰਘ ਰਾਜੀਆ, ਪਾਲਵਿੰਦਰ ਸਿੰਘ ਲਾਡੀ, ਮੀਤ ਪ੍ਰਧਾਨ ਮਨਦੀਪ ਸਿੰਘ ਬਖਤਗੜ, ਜਨਰਲ ਸਕੱਤਰ ਕੁਲਦੀਪ ਸਿੰਘ ਧਾਲੀਵਾਲ, ਰਾਜਵਿੰਦਰ ਸਿੰਘ ਰਾਜੂ, ਜਗਸੀਰ ਸਿੰਘ, ਹਰਜਿੰਦਰ ਸਿੰਘ ਜੈਜੀ, ਜਗਰਾਜ ਸਿੰਘ ਕਹਿਲ ਭਦੌੜ, ਚਰਨਜੀਤ ਸਿੰਘ ਧਾਲੀਵਾਲ, ਮੀਡੀਆ ਇੰਚਾਰਜ ਰਵਿੰਦਰ ਸਿੰਘ ਰਵੀ, ਸਕੱਤਰ ਜਨਰਲ ਯਾਦਵਿੰਦਰ ਸਿੰਘ ਧਾਲੀਵਾਲ, ਮੋਹਨਦੀਪ ਸਿੰਘ, ਭਦੌੜ, ਸਹਾਇਕ ਜਨਰਲ ਸਕੱਤਰ ਜਗਦੀਪ ਸਿੰਘ ਰਾਜੂ, ਹਰਜਿੰਦਰ ਸਿੰਘ, ਚਰਨਪ੍ਰੀਤ, ਸਕੱਤਰ ਪ੍ਰਗਟ ਸਿੰਘ, ਹਰਪ੍ਰੀਤ ਸਿੰਘ ਨਿੱਕਾ, ਮਨੀ ਦੁੱਗਲ, ਸਿਮਰਨਜੀਤ ਸਿੰਘ, ਚਰਨਜੀਤ ਸਿੰਘ, ਕੁਆਡੀਨੇਟਰ ਸੁਖਦੇਵ ਸਿੰਘ ਸੇਬੂ ਭੋਤਨਾ, ਨਤਿਨ ਸ਼ੈਣੀ ਬਰਨਾਲਾ, ਬੇਅੰਤ ਸਿੰਘ ਟਿੰਕੂ ਦੁੱਗਲ, ਮੁੱਖ ਸਲਾਹਕਾਰ ਅਗਰਿੰਦਰ ਸਿੰਘ,ਚੀਨ ਬਰਨਾਲਾ ਸਹਿਜਪ੍ਰੀਤ ਸਿੰਘ, ਲਵਜੀਤ ਸਿੰਘ, ਰਿਸ਼ੀ ਗੋਇਲ, ਮਨਜਿੰਦਰ ਸਿੰਘ, ਰਣਜੀਤ ਸਿੰਘ, ਜਸਪ੍ਰੀਤ ਸਿੰਘ ਆਦਿ ਸਰਬ ਸੰਮਤੀ ਨਾਲ ਚੁਣੇ ਗਏ ਹਨ।
ਫਾਊਂਡੇਸ਼ਨ ਦੇ ਸਰਪ੍ਰਸਤ ਤਰਨਜੀਤ ਸਿੰਘ ਦੁੱਗਲ ਨੇ ਦੱਸਿਆ ਕਿ ਫਾਊਂਡੇਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਤੇ ਪ੍ਰਬੰਧਕਾਂ ਨੇ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਹੈ ਕਿ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਆਉਂਦੀ 13 ਦਸੰਬਰ ਨੂੰ ਪਿੰਡ ਬਖਤਗੜ੍ਹ ਵਿਖੇ ਇਕ ਵਿਸ਼ਾਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਖੇਡ ਮੇਲੇ ਦੌਰਾਨ ਚੋਟੀ ਦੀਆਂ ਕਬੱਡੀ ਟੀਮਾਂ ਦਰਮਿਆਨ ਫਸਵੇਂ ਮੁਕਾਬਲੇ ਦੇਖਣ ਨੂੰ ਮਿਲਣਗੇ। ਉਨ੍ਹਾਂ ਦੱਸਿਆ ਕਿ ਇਸ ਖੇਡ ਸਮਾਗਮ ਦੌਰਾਨ ਜਿਥੇ ਖਿਡਾਰੀਆਂ ਨੂੰ ਇਨਾਮਾਂ ਨਾਲ ਨਿਵਾਜਿਆ ਜਾਵੇਗਾ, ਉੱਥੇ ਹੀ ਸਮਾਜ, ਖੇਡ ਜਗਤ ਤੇ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਬਿੰਦਰ ਸਿੰਘ ਉਗੋਕੇ, ਮੱਘਰ ਸਿੰਘ ਮੌੜ ਤੋਂ ਇਲਾਵਾ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਮੀਟਿੰਗ ਦੌਰਾਨ ਹਾਜ਼ਰੀ ਲਗਵਾਈ।