- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦ ਦੌਰਾਨ ਰੋਹ ’ਚ ਆਏ ਲੋਕਾਂ ਨੇ ਕਚਹਿਰੀ ਚੌਂਕ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਫਲੈਕਸ ਪਾੜੇ

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਬੰਦ ਦੇ ਸੱਦੇ ਦੌਰਾਨ ਬਰਨਾਲਾ ’ਚ ਵੱਖ-ਵੱਖ ਜਥੇਬੰਦੀਆਂ ਤੇ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਸ ਦੌਰਾਨ ਕਚਹਿਰੀ ਚੌਂਕ ’ਚ ਰੋਸ ਪ੍ਰਗਟ ਕਰ ਰਹੇ ਕੁਝ ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੱਗੇ ਫਲੈਕਸਾਂ ਨੂੰ ਪਾੜ ਦਿੱਤਾ। ਇਸ ਘਟਨਾ ਨਾਲ ਮੌਕੇ ’ਤੇ ਮੌਜੂਦ ਲੋਕਾਂ ਦਾ ਧਿਆਨ ਇਸ ਪਾਸੇ ਖਿੱਚਿਆ ਗਿਆ। ਬੰਦ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਤੇ ਵੱਖ-ਵੱਖ ਇਲਾਕਿਆਂ ’ਚ ਦੁਕਾਨਾਂ ਬੰਦ ਰਹੀਆਂ। ਲੋਕਾਂ ’ਚ ਘਟਨਾ ਨੂੰ ਲੈ ਕੇ ਰੋਸ ਦੇਖਣ ਨੂੰ ਮਿਲਿਆ। ਕਚਹਿਰੀ ਚੌਕ ਬਰਨਾਲਾ ’ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਵੀ ਦਿੱਤਾ ਗਿਆ, ਜਿੱਥੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਗੁੱਸਾ ਜ਼ਾਹਰ ਕੀਤਾ ਗਿਆ। ਬੰਦ ਦੇ ਮੱਦੇਨਜ਼ਰ ਸ਼ਹਿਰ ’ਚ ਆਮ ਜਨਜੀਵਨ ਪ੍ਰਭਾਵਿਤ ਰਿਹਾ ਤੇ ਕਈ ਥਾਵਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਸ਼ਮੂਲੀਅਤ ਕਾਰਨ ਬਰਨਾਲਾ ਵਿੱਚ ਬੰਦ ਦਾ ਅਸਰ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਦੇ ਫਲੈਕਸ ਪਾੜਨ ਦੀ ਘਟਨਾ ਬੰਦ ਦੌਰਾਨ ਰੋਸ ਦੀ ਤੀਬਰਤਾ ਨੂੰ ਦਰਸਾਉਂਦੀ ਹੈ। ਹਾਲਾਂਕਿ, ਇਸ ਘਟਨਾ ਸਬੰਧੀ ਪ੍ਰਸ਼ਾਸਨ ਜਾਂ ਪੁਲਿਸ ਵੱਲੋਂ ਕਿਸੇ ਅਧਿਕਾਰਤ ਬਿਆਨ ਦੀ ਪੁਸ਼ਟੀ ਹੋਣ ’ਤੇ ਹੋਰ ਵੇਰਵੇ ਸਾਹਮਣੇ ਆ ਸਕਦੇ ਹਨ।