ਏਡੀਸੀ ਵੱਲੋਂ ਪਿੰਡ ਭੈਣੀ ਜੱਸਾ ਵਿਖੇ ਗੱਤਾ ਫੈਕਟਰੀ ਦਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਭੈਣੀ ਜੱਸਾ ਵਿਖੇ ਗੱਤਾ ਫੈਕਟਰੀ ਦਾ ਦੌਰਾ
Publish Date: Fri, 16 Oct 2026 04:41 PM (IST)
Updated Date: Fri, 16 Oct 2026 04:42 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਇਸ ਦੀ ਉਦਯੋਗਿਕ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਵਿਵੇਕ ਮੋਦੀ ਵੱਲੋਂ ਪਿੰਡ ਭੈਣੀ ਜੱਸਾ ਵਿਖੇ ਸਥਿਤ ਗੱਤਾ ਫੈਕਟਰੀ ਦਾ ਦੌਰਾ ਕੀਤਾ ਗਿਆ। ਇਸ ਫੈਕਟਰੀ ’ਚ ਝੋਨੇ ਦੀ ਪਰਾਲੀ ਤੋਂ ਗੱਤਾ ਤਿਆਰ ਕੀਤਾ ਜਾਂਦਾ ਹੈ, ਜਿਸ ਦੀ ਵਰਤੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੀ ਪੈਕਿੰਗ ਲਈ ਕੀਤੀ ਜਾਂਦੀ ਹੈ। ਇਸ ਦੌਰਾਨ ਵਿਵੇਕ ਮੋਦੀ ਨੇ ਦੱਸਿਆ ਕਿ ਇਸ ਫੈਕਟਰੀ ਨੂੰ ਹਰ ਸਾਲ ਲਗਭਗ 7,000 ਮੀਟ੍ਰਿਕ ਟਨ ਝੋਨੇ ਦੀ ਪਰਾਲੀ ਦੀ ਲੋੜ ਹੁੰਦੀ ਹੈ। ਇਸ ਲੋੜ ਨੂੰ ਪੂਰਾ ਕਰਨ ਲਈ ਫੈਕਟਰੀ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਤਾਲਮੇਲ ਕੀਤਾ ਜਾਂਦਾ ਹੈ। ਕਿਸਾਨ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਫੈਕਟਰੀ ਨੂੰ ਵੇਚ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਬਰਨਾਲਾ ’ਚ ਨਿਰਧਾਰਤ ਕੀਤੇ ਗਏ 16 ਸਟੋਰੇਜ ਡੰਪਾਂ ਦੀ ਵਰਤੋਂ ਕਰਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ, ਏ.ਡੀ.ਓ. ਜਸਮੀਨ ਸਿੱਧੂ, ਸਹਾਇਕ ਇੰਜੀਨੀਅਰ ਬੇਅੰਤ ਸਿੰਘ, ਸਹਾਇਕ ਨੋਡਲ ਅਫ਼ਸਰ (ਪਰਾਲੀ) ਸੁਨੀਤਾ ਸ਼ਰਮਾ ਤੋਂ ਇਲਾਵਾ ਸੁਰਿੰਦਰ ਸਿੰਘ, ਸੰਦੀਪ ਸਿੰਘ ਤੇ ਕਿਸਾਨ ਹਰਬੰਤ ਸਿੰਘ ਹਾਜ਼ਰ ਸਨ।