‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ : ਢਿੱਲਵਾਂ ਵਿਖੇ ਬਣਨਗੇ ਖੇਡ ਮੈਦਾਨ ਤੇ ਪਾਰਕ : ਡੀਸੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ : ਢਿੱਲਵਾਂ ਵਿਖੇ ਬਣਨਗੇ ਖੇਡ ਮੈਦਾਨ ਤੇ ਪਾਰਕ : ਡੀਸੀ
Publish Date: Fri, 16 Oct 2026 04:43 PM (IST)
Updated Date: Fri, 16 Oct 2026 04:45 PM (IST)
-- ਸਰਪੰਚ ਵੱਲੋਂ ਰੱਖੀ ਗਈ ਸੀ ਮੰਗ -- ਡੀਸੀ ਵੱਲੋਂ ਜ਼ਿਲ੍ਹਾ ਵਿਕਾਸ ਅਫ਼ਸਰ ਨੂੰ ਹੁਕਮ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਮੋੜਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਅਧੀਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪਿੰਡ ਢਿੱਲਵਾਂ (ਦੱਖਣ) ਦੀਆਂ ਦੋ ਅਣਗੌਲੀਆਂ ਥਾਵਾਂ ਦੀ ਸਫ਼ਾਈ ਕਰਵਾ ਕੇ ਉੱਥੇ ਬੱਚਿਆਂ ਲਈ ਖੇਡ ਮੈਦਾਨ ਤੇ ਪਿੰਡ ਵਾਸੀਆਂ ਲਈ ਪਾਰਕ ਵਿਕਸਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। --ਸਰਪੰਚ ਵੱਲੋਂ ਰੱਖੀ ਗਈ ਸੀ ਮੰਗ ਇਹ ਮੁੱਦਾ ਪਿੰਡ ਢਿੱਲਵਾਂ (ਦੱਖਣ) ਦੇ ਸਰਪੰਚ ਹਰਵਿੰਦਰ ਸਿੰਘ ਖ਼ਾਲਸਾ ਵੱਲੋਂ ਪ੍ਰਸ਼ਾਸਨਿਕ ਮੀਟਿੰਗ ਦੌਰਾਨ ਉਠਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਬੱਚਿਆਂ ਤੇ ਨੌਜਵਾਨਾਂ ਲਈ ਖੇਡ ਸਟੇਡੀਅਮ ਦੀ ਯੋਗ ਸਹੂਲਤ ਨਹੀਂ ਹੈ। ਪੰਚਾਇਤੀ ਜ਼ਮੀਨ ਚ ਸਥਿਤ ਖੇਡ ਮੈਦਾਨ ’ਚ ਅਣਚਾਹੇ ਰੁੱਖ ਤੇ ਬਨਸਪਤੀ ਉੱਗੀ ਹੋਣ ਕਰਕੇ ਬੱਚਿਆਂ ਦਾ ਖੇਡਣਾ ਅਸੰਭਵ ਹੋ ਗਿਆ ਹੈ। ਇਸ ਤੋਂ ਇਲਾਵਾ ਇੱਕ ਹੋਰ ਖ਼ਾਲੀ ਪਲਾਟ ਚ ਜੰਗਲੀ ਘਾਹ ਤੇ ਝਾੜੀਆਂ ਦਾ ਬੋਲਬਾਲਾ ਹੈ, ਜਿਸ ਨੂੰ ਪਾਰਕ ਵਜੋਂ ਵਿਕਸਿਤ ਕੀਤਾ ਜਾਵੇ ਤਾਂ ਜੋ ਪਿੰਡ ਵਾਸੀਆਂ ਨੂੰ ਸੈਰ ਕਰਨ ਤੇ ਮਨੋਰੰਜਨ ਲਈ ਸਾਂਝੀ ਥਾਂ ਮਿਲ ਸਕੇ। --ਡੀਸੀ ਵੱਲੋਂ ਜ਼ਿਲ੍ਹਾ ਵਿਕਾਸ ਅਫ਼ਸਰ ਨੂੰ ਹੁਕਮ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਦੋਵਾਂ ਥਾਵਾਂ ਦੀ ਤੁਰੰਤ ਸਫ਼ਾਈ ਕਰਵਾ ਕੇ ਖੇਡ ਮੈਦਾਨ ਤੇ ਪਾਰਕ ਤਿਆਰ ਕਰਨ ਦੇ ਹੁਕਮ ਦਿੱਤੇ। ਅਣਗੌਲੀਆਂ ਜਨਤਕ ਥਾਵਾਂ ਦੀ ਵਰਤੋਂ ਕਰਕੇ ਪਿੰਡ ਚ ਸਿਹਤਮੰਦ ਤੇ ਸੁਰੱਖਿਅਤ ਮਾਹੌਲ ਸਿਰਜਣਾ ਹੈ। ਖੇਡ ਮੈਦਾਨ ਨਾਲ ਨੌਜਵਾਨ ਖੇਡਾਂ ਨਾਲ ਜੁੜਨਗੇ ਤੇ ਪਾਰਕ ਪਿੰਡ ਦੇ ਆਮ ਲੋਕਾਂ ਦੀ ਸਿਹਤ ਸੰਭਾਲ ਲਈ ਲਾਹੇਵੰਦ ਸਾਬਤ ਹੋਵੇਗਾ। ਨਸ਼ਾ ਮੁਕਤੀ ਵੱਲ ਇੱਕ ਕਦਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਾ ਤਸਕਰਾਂ ਤੇ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਰੋਕਥਾਮ, ਇਲਾਜ, ਮੁੜ ਵਸੇਬੇ ਤੇ ਲੋਕਾਂ ਦੀ ਭਾਗੀਦਾਰੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਸ਼ਾਸਨ ਦੇ ਇਸ ਕਦਮ ਨਾਲ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਸਥਾਨਕ ਸਮੱਸਿਆਵਾਂ ਹੱਲ ਕਰਨ ਲਈ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦਾ ਉਤਸ਼ਾਹ ਮਿਲੇਗਾ।