- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲਕਲਾਂ : ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਚਪੀਵੀ ਵੈਕਸੀਨ, ਈ-ਸਿਗਰਟ ਦੇ ਮਾੜੇ ਪ੍ਰਭਾਵਾਂ, ਡੇਂਗੂ, ਬੁਖਾਰ ਤੇ ਮਲੇਰੀਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਐੱਚਪੀਵੀ ਵੈਕਸੀਨ ਦੀ ਮਹੱਤਤਾ, ਈ-ਸਿਗਰਟ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਸਫ਼ਾਈ ਰੱਖਣ ਤੇ ਮੱਛਰਾਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸੀਐੱਮਓ ਹਰਿਪਾਲ ਸਿੰਘ ਸਿੱਧੂ ਤੇ ਐੱਸਐੱਮਓ ਸੰਜੇ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਵਿਦਿਆਰਥੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਿੰਸੀਪਲ ਡਾ. ਹਿਮਾਂਸ਼ੂ ਦੱਤ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਤੇ ਸਿਹਤ ਸਬੰਧੀ ਜਾਗਰੂਕਤਾ ਨੂੰ ਆਪਣੇ ਪਰਿਵਾਰ ਅਤੇ ਸਮਾਜ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
ਇਸ ਸਿਹਤ ਜਾਗਰੂਕਤਾ ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਸਹਿਯੋਗੀ ਸੱਜਣਾਂ ਵਜੋਂ ਅੰਮ੍ਰਿਤਪਾਲ ਕੌਰ (ਡੈਂਟਲ ਸਰਜਨ), ਜਸਵੀਰ ਸਿੰਘ (ਹੈਲਥ ਇੰਸਪੈਕਟਰ), ਬੁੱਟਾ ਸਿੰਘ (ਸਿਹਤ ਵਰਕਰ), ਜਸਵੀਰ ਕੌਰ (ਏਐਨਐਮ), ਭੱਜਣ ਸਿੰਘ (ਬ੍ਰੀਡਿੰਗ ਇੰਸਪੈਕਟਰ), ਮਨਦੀਪ ਸਿੰਘ ਗੰਡੇਵਾਲ ਤੇ ਮਹਿੰਦਰ ਸਿੰਘ ਸਹੌਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਅੰਤ ’ਚ ਸਕੂਲ ਪ੍ਰਬੰਧਕਾਂ ਵੱਲੋਂ ਸਮੂਹ ਸਿਹਤ ਵਿਭਾਗ ਦੀ ਟੀਮ ਤੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ।