ਸੰਤ ਬਾਬਾ ਲੌਂਗਪੁਰੀ ਸਕੂਲ ’ਚ ਮਨਾਇਆ ਦੁਸਹਿਰੇ ਦਾ ਤਿਓਹਾਰ
ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਵਿਖੇ ਮਨਾਇਆ ਦੁਸਹਿਰੇ ਦਾ ਤਿਓਹਾਰ
Publish Date: Mon, 19 Oct 2026 04:51 PM (IST)
Updated Date: Mon, 19 Oct 2026 04:54 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਰਪ੍ਰਸਤ ਸੰਤ ਬਾਬਾ ਚਰਨਪੁਰੀ ਤੇ ਐਮਡੀ ਕਰਮਜੀਤ ਕੌਰ ਦੀ ਅਗਵਾਈ ’ਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸਕੈਂਡਰੀ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ| ਇਸ ਮੌਕੇ ਬੱਚਿਆਂ ਤੇ ਅਧਿਆਪਕਾਂ ਦੁਆਰਾ ਦੁਸਹਿਰੇ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਬਾਬਾ ਜੀ ਤੇ ਐਮਡੀ ਮੈਡਮ ਦੁਆਰਾ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਗਈ ਤੇ ਹਮੇਸ਼ਾਂ ਸੱਚ ਦੇ ਰਾਹ ਤੇ ਚੱਲਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੁਸਹਿਰਾ ਬੁਰਾਈ ਉੱਪਰ ਇਛਾਈ ਦੀ ਜਿੱਤ ਦਾ ਪ੍ਰਤੀਕ ਹੈ, ਇਸ ਲਈ ਸਾਨੂੰ ਹਮੇਸ਼ਾ ਇਛਾਈ ਵਾਲਾ ਰਸਤਾ ਚੁਣਨਾ ਚਾਹੀਦਾ ਹੈ ਤੇ ਆਪਸੀ ਪਿਆਰ ਨਾਲ ਰਹਿਣਾ ਚਾਹੀਦਾ ਹੈ। ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।