ਨਿਊ ਹੋਰਾਈਜ਼ਨਜ਼ ਸਕੂਲ ’ਚ ਮਨਾਇਆ ਦੁਸਹਿਰਾ
ਨਿਊ ਹੋਰਾਈਜ਼ਨਜ਼ ਸਕੂਲ ’ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
Publish Date: Tue, 20 Oct 2026 04:15 PM (IST)
Updated Date: Tue, 20 Oct 2026 04:18 PM (IST)
ਰੇਸ਼ਮ ਦੂਆ, ਪੰਜਾਬੀ ਜਾਗਰਣ, ਬਰਨਾਲਾ : ਨਿਊ ਹੋਰਾਈਜ਼ਨਜ਼ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗਣੇਸ਼ ਵੰਦਨਾ ਅਤੇ ਹਨੂੰਮਾਨ ਚਾਲੀਸਾ ਦੇ ਪਾਠ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਿੱਚ ਤਿਉਹਾਰ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ੍ਰੀ ਰਾਮ ਚੰਦਰ ਜੀ ਅਤੇ ਰਾਵਣ ਵਿਚਕਾਰ ਯੁੱਧ ਦੇ ਦ੍ਰਿਸ਼ ਦੀ ਪੇਸ਼ਕਾਰੀ ਤੋਂ ਬਾਅਦ ਰਾਵਣ ਦੇ ਪੁਤਲੇ ਦਾ ਦਹਨ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਗਿਆ। ਡਾਇਰੈਕਟਰ ਕੁਲਦੀਪ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈਆਂ ਤੋਂ ਦੂਰ ਰਹਿਣ ਤੇ ਸੱਚਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਅਧਿਆਪਕਾਵਾਂ ਪ੍ਰੀਤੀ ਪਾਂਡੇ, ਅੰਕਿਤਾ ਸ਼ਰਮਾ ਅਤੇ ਮਮਤਾ ਗਰਗ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਲਈ ਤਿਆਰ ਕਰਨ ’ਚ ਅਹਿਮ ਭੂਮਿਕਾ ਨਿਭਾਈ।