- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਵੋਤਮ ਅਕੈਡਮੀ ਸਕੂਲ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵੱਲੋਂ ਦਸਹਿਰੇ ਦੇ ਦਿਨ ਸ਼ਹਿਰ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਰੈਲੀ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਨਾਅਰਿਆਂ ਰਾਹੀਂ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਲੋਕਾਂ ਨੂੰ ਸਮਝਾਇਆ ਕਿ ਨਸ਼ੇ ਮਨੁੱਖ ਦੀ ਸਿਹਤ, ਪਰਿਵਾਰ ਤੇ ਸਮਾਜ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ। ਇਸ ਲਈ ਹਰ ਵਿਅਕਤੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣਾ ਚਾਹੀਦਾ ਹੈ। ਇਸ ਮੌਕੇ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ’ਚ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ ਤੇ ਐੱਮਡੀ ਚਮਕੌਰ ਸਿੰਘ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ’ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।