- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਬੀਐਸ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਰਨਾਲਾ : ਗੁਰਦੁਆਰਾ ਬਾਬਾ ਨਾਮਦੇਵ ਜੀ, ਬਰਨਾਲਾ ਵਿਖੇ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਦੀਆਂ ਸਿੱਖਿਆਵਾਂ, ਸਿੱਖ ਵਿਰਸੇ ਤੇ ਧਾਰਮਿਕ ਪਰੰਪਰਾਵਾਂ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਗੁਰਮਤਿ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾ ਬਲਜਿੰਦਰ ਕੌਰ ਦੀ ਨਿਗਰਾਨ ਹੇਠ ਐਸ.ਬੀ.ਐਸ. ਪਬਲਿਕ ਸਕੂਲ, ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਵੀ ਇਨ੍ਹਾਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਪ੍ਰਾਪਤ ਕੀਤੇ। ਜਿਨ੍ਹਾਂ ’ਚੋਂ ਦਸਤਾਰ ਮੁਕਾਬਲੇ ’ਚ ਗੁਰਨੂਰਦੀਪ ਸਿੰਘ ਨੇ ਤੀਜਾ ਸਥਾਨ ਤੇ ਦਿਲਜੋਤ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੰਮੇ ਕੇਸ ਮੁਕਾਬਲੇ ’ਚ ਵਿਦਿਆਰਥੀ ਜਸਕਰਨ ਸਿੰਘ ਨੇ ਦੂਜਾ ਸਥਾਨ, ਹਰਮਨਦੀਪ ਸਿੰਘ ਨੇ ਚੌਥਾ ਸਥਾਨ ਤੇ ਪ੍ਰਿੰਸਪ੍ਰੀਤ ਸਿੰਘ ਨੇ ਪੰਜਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅਧਿਆਪਕਾ ਬਲਜਿੰਦਰ ਕੌਰ ਨੇ ਕਿਹਾ ਕਿ ਅਜਿਹੇ ਗੁਰਮਤਿ ਮੁਕਾਬਲੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੀਆਂ ਸਿੱਖਿਆਵਾਂ, ਗੁਰਬਾਣੀ, ਦਸਤਾਰ ਦੀ ਮਹੱਤਤਾ ਤੇ ਸਿੱਖੀ ਸਰੂਪ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਸਕੂਲ ਦੇ ਵਾਈਸ ਪ੍ਰਿੰਸੀਪਲ ਡਾ. ਸੰਜੇ ਕੁਮਾਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰਿੰਸੀਪਲ ਕਮਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾ ਬਲਜਿੰਦਰ ਕੌਰ ਨੂੰ ਵਧਾਈ ਦਿੱਤੀ।